Site icon TheUnmute.com

Punjab Police: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ 5 ਕਿੱਲੋ ਹੈਰੋਇਨ ਸਣੇ ਤਿੰਨ ਵਿਅਕਤੀ ਗ੍ਰਿਫਤਾਰ

Counter Intelligence Amritsar

ਚੰਡੀਗੜ੍ਹ, 02 ਜੁਲਾਈ 2024: ਪੰਜਾਬ ਪੁਲਿਸ ਨੂੰ ਸਰਹੱਦ ਪਾਰ ਡਰੱਗ ਨੈੱਟਵਰਕ ਖ਼ਿਲਾਫ਼ ਕਾਮਯਾਬੀ ਹਾਸਲ ਹੋਈ ਹੈ | ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Counter Intelligence Amritsar) ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਤੋਂ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ 5 ਕਿੱਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਇਸ ਸੰਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਗਈ ਹੈ । ਫੜੇ ਗਏ ਵਿਅਕਤੀਆਂ ਖ਼ਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪਿਛੜੇ ਅਤੇ ਅੱਗੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Exit mobile version