DGP Punjab

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਕਰਨਗੇ ਇੱਕ ਵੱਡੀ ਕਾਨਫਰੰਸ, ਹੋਣਗੇ ਅਹਿਮ ਖੁਲਾਸੇ

17 ਮਾਰਚ 2025: ਪੰਜਾਬ ਦੇ ਅੰਮ੍ਰਿਤਸਰ (amritsar) ‘ਚ ਹੋਏ ਗ੍ਰਨੇਡ ਹਮਲੇ ਅਤੇ ਨਸ਼ਿਆਂ ਖਿਲਾਫ ਜੰਗ ਨੂੰ ਲੈ ਕੇ ਅੱਜ ਅਹਿਮ ਖੁਲਾਸੇ ਹੋਣ ਜਾ ਰਹੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਇੱਕ ਵੱਡੀ ਕਾਨਫਰੰਸ (confrence) ਕਰਨ ਜਾ ਰਹੇ ਹਨ, ਜਿਸ ਵਿੱਚ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਬਾਰੇ ਵੀ ਵੇਰਵੇ ਸਾਂਝੇ ਕਰਨਗੇ। ਜਾਣਕਾਰੀ ਅਨੁਸਾਰ ਇਹ ਪ੍ਰੈਸ ਕਾਨਫਰੰਸ ਅੱਜ ਸ਼ਾਮ 4 ਵਜੇ ਪੁਲਿਸ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਦੌਰਾਨ ਪੁਲਿਸ ਵੱਲੋਂ ਆਈਐਸਆਈ ਹੈਂਡਲਰਾਂ ਨੂੰ ਬੇਅਸਰ ਕਰਨ ਬਾਰੇ ਵੀ ਅਪਡੇਟ ਦਿੱਤੀ ਜਾਵੇਗੀ।

ਦੱਸ ਦਈਏ ਕਿ ਅੰਮ੍ਰਿਤਸਰ ‘ਚ ਮੰਦਰ ‘ਤੇ ਗ੍ਰਨੇਡ ਹਮਲਾ ਕਰਨ ਵਾਲਾ ਵਿਅਕਤੀ ਅੱਜ ਸਵੇਰੇ ਐਨਕਾਊਂਟਰ (encounter) ‘ਚ ਮਾਰਿਆ ਗਿਆ ਸੀ, ਜਿਸ ਦੀ ਜਾਣਕਾਰੀ ਡੀਜੀਪੀ ਨੇ ਟਵੀਟ ਕਰਕੇ ਦਿੱਤੀ ਸੀ। ਦੂਜੇ ਪਾਸੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਦਾ ਕਹਿਣਾ ਹੈ ਕਿ ਅੱਜ ਸਵੇਰੇ ਮੁਲਜ਼ਮਾਂ ਬਾਰੇ ਖਾਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਆਈਏ ਅਤੇ ਐਸਐਚਓ ਛੇਹਰਟਾ ਦੀਆਂ ਪੁਲੀਸ ਪਾਰਟੀਆਂ ਬਣਾਈਆਂ ਗਈਆਂ ਸਨ।

ਜਦੋਂ ਐੱਸ.ਐੱਚ.ਓ. ਛੇਹਰਟਾ ਨੇ ਜਦੋਂ ਮੁਲਜ਼ਮ ਦੇ ਮੋਟਰਸਾਈਕਲ (motorcycle) ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਆਪਣਾ ਮੋਟਰਸਾਈਕਲ ਛੱਡ ਕੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਖੱਬੇ ਹੱਥ ਵਿੱਚ ਲੱਗੀ, ਇੱਕ ਗੋਲੀ ਇੰਸਪੈਕਟਰ ਅਮੋਲਕ ਸਿੰਘ ਦੀ ਪੱਗ ਵਿੱਚ ਲੱਗੀ ਅਤੇ ਇੱਕ ਗੋਲੀ ਪੁਲਿਸ ਦੀ ਗੱਡੀ ਨੂੰ ਲੱਗੀ। ਇੰਸਪੈਕਟਰ ਵਿਨੋਦ ਕੁਮਾਰ ਨੇ ਆਪਣੇ ਬਚਾਅ ‘ਚ ਆਪਣੇ ਪਿਸਤੌਲ ‘ਚੋਂ ਗੋਲੀ ਚਲਾ ਦਿੱਤੀ, ਜਿਸ ਕਾਰਨ ਦੋਸ਼ੀ ਗੁਰਸਿਦਕ ਨੂੰ ਜ਼ਖਮੀ ਕਰ ਦਿੱਤਾ ਗਿਆ। ਪੁਲਿਸ ਕਮਿਸ਼ਨਰ ਐਚ.ਸੀ. ਗੁਰਪ੍ਰੀਤ ਸਿੰਘ (gurpreet singh) ਅਤੇ ਮੁਲਜ਼ਮ ਗੁਰਸਿਦਕ ਨੂੰ ਇਲਾਜ ਲਈ ਸਿਵਲ ਹਸਪਤਾਲ (hospital) ਲਿਜਾਇਆ ਗਿਆ। ਅਤੇ ਮੁਲਜ਼ਮ ਗੁਰਦਿਕ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ।

Read More: ਪੰਜਾਬ ‘ਚ ਵਾਰਦਾਤ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਲਿਆਂਦੇ ਹਥਿਆਰ ਕੀਤੇ ਬਰਾਮਦ: DGP ਗੌਰਵ ਯਾਦਵ

Scroll to Top