ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ‘ਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿ, ਇੱਕ ਮੁਲਜ਼ਮ ਗ੍ਰਿਫਤਾਰ

Punjab Police

ਚੰਡੀਗੜ੍ਹ/ਜਲੰਧਰ, 23 ਅਪ੍ਰੈਲ 2024: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ (Punjab Police) ਨੇ ਇੱਕ ਮੁਲਜ਼ਮ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ (Punjab Police) ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ ‘ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਵਿਅਕਤੀ ਦੇ ਕਬਜ਼ੇ ‘ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਮੁਲਜ਼ਮ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਮੁਲਜ਼ਮ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।