98 ERV

ਪੰਜਾਬ ਪੁਲਿਸ ਨੂੰ ਮਿਲੇ 98 ਐਮਰਜੈਂਸੀ ਰਿਸਪਾਂਸ ਵਾਹਨ, CM ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ, 23 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ (Punjab Police) ਨੂੰ ਦਿੱਤਾ ਵੱਡਾ ਤੋਹਫਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਸਮੇਂ ਦੇ ਮੁਤਾਬਕ ਢਾਲਣਾ ਪਵੇਗਾ ਕਿਉਂਕਿ ਅੱਜ ਕੱਲ੍ਹ ਤਕਨੀਕ ਦਾ ਯੁੱਗ ਹੈ। ਪੁਰਾਣੇ ਯੰਤਰ ਇੰਨੇ ਕਾਰਗਰ ਸਾਬਤ ਨਹੀਂ ਹੁੰਦੇ। ਇਸ ਲੋ ਫੋਰਸ ਲਈ ਬਜਟ ਵੀ ਜਾਰੀ ਕੀਤਾ ਹੈ । ਪੰਜਾਬ ਪੁਲਿਸ ਨੂੰ 98 ਐਮਰਜੈਂਸੀ ਰਿਸਪਾਂਸ ਵਾਹਨ ਦਿੱਤੇ ਗਏ ਹਨ ਜੋ ਕਿ ਜੀ.ਪੀ.ਐਸ. ਸਹੂਲਤਾਂ ਨਾਲ ਲੈਸ ਹੈ। ਇਸ ਵਿੱਚ 86 ਮਹਿੰਦਰਾ ਬਲੇਰੋ ਅਤੇ 12 ਮਾਰੂਤੀ ਅਰਟਿਗਾ ਸ਼ਾਮਲ ਹਨ।

ਇਨ੍ਹਾਂ ਵਾਹਨਾਂ ਵਿੱਚ ਮੋਬਾਈਲ ਡਾਟਾ ਟਰਮੀਨਲ, G.P.S. ਨਾਲ ਲੱਗੇ ਹੋਏ ਹਨ ਤਾਂ ਜੋ ਲੋਕਾਂ ਦੀ ਸਹੂਲਤ ਲਈ ਜਲਦੀ ਮਦਦ ਮੁਹੱਈਆ ਕਰਵਾਈ ਜਾ ਸਕੇ। ਜਦੋਂ ਕੋਈ 112 ਡਾਇਲ ਕਰਦਾ ਹੈ, ਤਾਂ ਉੱਥੇ ਪਹੁੰਚਣ ਦਾ ਸਮਾਂ ਘਟਾਇਆ ਜਾ ਸਕਦਾ ਹੈ। ਪੰਜਾਬ ਪੁਲਿਸ ਨੂੰ 98 ਨਵੀਆਂ ਐਮਰਜੈਂਸੀ ਰਿਸਪਾਂਸ ਗੱਡੀਆਂ ਪ੍ਰਾਪਤ ਹੋਈਆਂ ਹਨ ਜੋ ਕਿ ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਗੱਡੀਆਂ ਐਮ.ਡੀ.ਟੀ.ਐਸ. ਅਤੇ ਜੀ.ਪੀ.ਸੀ. ਸਹੂਲਤਾਂ ਨਾਲ ਲੈਸ ਹੈ।

Image

ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰਾ ਕੰਮ ਪੰਜਾਬ ਪੁਲਿਸ (Punjab Police)  ਨਾਲ ਸਬੰਧਤ ਹੋਵੇਗਾ। ਸੰਚਾਰ ਪ੍ਰਣਾਲੀ ਲਈ 41 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸਾਈਬਰ ਮਾਮਲੇ ‘ਚ ਅਪਡੇਟ ਹੋਣਗੇ ਜਿਸ ਕਾਰਨ 30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਬਿਹਤਰ ਢੰਗ ਨਾਲ ਚਲਾਉਣਾ ਹੋਵੇਗਾ। ਪੰਜਾਬ ਪੁਲਿਸ ਨੂੰ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Image

ਉਨ੍ਹਾਂ ਕਿਹਾ ਕਿ ਜਿਵੇਂ ਕਿ ਉਹ ਸਮੇਂ-ਸਮੇਂ ‘ਤੇ ਕਹਿੰਦੇ ਰਹੇ ਹਨ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਸਮਾਜ ਵਿਰੋਧੀ ਅਨਸਰ ਪੰਜਾਬ ‘ਤੇ ਮਾੜੀ ਨਜ਼ਰ ਰੱਖਦੇ ਹਨ। ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਇੱਕ ਜਾਂ ਦੂਜੇ ਚਾਲ ਚੱਲਦੇ ਰਹਿੰਦੇ ਹਨ, ਜਿਸ ਨੂੰ ਪੰਜਾਬ ਪੁਲਿਸ ਬੜੀ ਬਹਾਦਰੀ ਨਾਲ ਨਾਕਾਮ ਕਰਦੀ ਹੈ। ਪਾਕਿਸਤਾਨ ਦੀ ਸਰਹੱਦ ਹੈ, ਜਿਸ ਕਾਰਨ ਕਈ ਡਰੋਨਾਂ ਦੀ ਆਵਾਜਾਈ ਦੇਖਣ ਨੂੰ ਮਿਲੀ ਹੋਵੇਗੀ। ਬੀ ਐੱਸ ਐੱਫ. ਨੇ ਕਈ ਡਰੋਨਾਂ ਨੂੰ ਵੀ ਡੇਗਿਆ ਅਤੇ ਕਬਜ਼ੇ ‘ਚ ਲਿਆ ਹੈ।

Scroll to Top