ਚੰਡੀਗੜ੍ਹ 31 ਅਕਤੂਬਰ 2022: ਪੰਜਾਬ ਪੁਲਿਸ ਨੂੰ ਪਟਿਆਲਾ ਹਾਊਸ ਕੋਰਟ (Patiala House Court) ਤੋਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ | ਇਸਦੇ ਨਾਲ ਹੀ ਮਾਨਸਾ ਪੁਲਿਸ ਦੀਪਕ ਟੀਨੂੰ ਨੂੰ 24 ਘੰਟਿਆਂ ਦੌਰਾਨ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ | ਜਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ | 19 ਅਕਤੂਬਰ ਨੂੰ ਦਿੱਲੀ ਪੁਲਿਸ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਪਿੰਡ ਕੇਕੜੀ ਤੋਂ ਗ੍ਰਿਫ਼ਤਾਰ ਕੀਤਾ ਸੀ।
ਜਨਵਰੀ 20, 2025 2:12 ਪੂਃ ਦੁਃ