ਚੰਡੀਗੜ੍ਹ, 16 ਨਵੰਬਰ 2024: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਬਾਬਾ ਸਿੱਦੀਕੀ ਕ.ਤ.ਲ ਕਾਂ.ਡ (Baba Siddiqui case) ਨਾਲ ਜੁੜੇ ਫਾਜ਼ਿਲਕਾ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ ਦੀ ਪਿਛਲੇ ਮਹੀਨੇ ਮੁੰਬਈ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ |
ਇਸ ਸੰਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਆਕਾਸ਼ ਗਿੱਲ ਵਾਸੀ ਪੱਕਾ ਚਿਸ਼ਤੀ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ | ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਲਈ ਉਕਤ ਮੁਲਜ਼ਮ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ |
ਇਸ ਗ੍ਰਿਫਤਾਰੀ ਬਾਰੇ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਬਾਬਾ ਸਿੱਦੀਕੀ ਮਾਮਲੇ (Baba Siddiqui case) ‘ਚ ਮੁੰਬਈ ਪੁਲਿਸ ਨਾਲ ਨੇੜਿਓਂ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ ਅਤੇ ਚੱਲ ਰਹੀ ਜਾਂਚ ਦੌਰਾਨ ਇਸ ਕੇਸ ਦੇ ਮੁਲਜ਼ਮਾਂ ਨੂੰ ਆਕਾਸ਼ ਗਿੱਲ ਦਾ ਰੋਲ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਮੁ