6 ਮਈ 2025: ਪੰਜਾਬ ਪੁਲਿਸ (punjab police) ਨੇ ਕਿਸਾਨਾਂ ਵੱਲੋਂ ਸ਼ੰਭੂ ਥਾਣੇ ਦੀ ਘੇਰਾਬੰਦੀ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਹਨ। ਪੰਜਾਬ ਪੁਲਿਸ ਵੱਲੋਂ ਸ਼ੰਭੂ ਪੁਲਿਸ ਸਟੇਸ਼ਨ ਵਿਖੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ (police force) ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (jagjit singh dallewal) ਨੂੰ ਸੋਮਵਾਰ ਸਵੇਰੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਹੋਰ ਵੀ ਚੌਕਸ ਹੋ ਗਈ ਹੈ। ਇਸ ਦੇ ਨਾਲ ਹੀ, ਪੁਲਿਸ ਨੇ ਪੰਜਾਬ ਦੀ ਅਜੀਤਵਾਲ ਅਨਾਜ ਮੰਡੀ ਵਿੱਚ ਸ਼ਾਂਤੀਪੂਰਵਕ ਸ਼ੰਭੂ ਜਾਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀ ਦਾ ਗੇਟ ਬੰਦ ਕਰਕੇ ਰੋਕ ਦਿੱਤਾ।
ਦਰਅਸਲ, ਹਾਲ ਹੀ ਵਿੱਚ ਖਾਲੀ ਕੀਤੀ ਗਈ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਬਹੁਤ ਸਾਰਾ ਸਾਮਾਨ ਚੋਰੀ ਹੋ ਗਿਆ ਸੀ। ਭਾਵੇਂ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਸੀ, ਪਰ ਜ਼ਿਆਦਾਤਰ ਕਿਸਾਨਾਂ ਨੂੰ ਅਜੇ ਤੱਕ ਆਪਣਾ ਸਮਾਨ ਵਾਪਸ ਨਹੀਂ ਮਿਲਿਆ ਹੈ। ਇਸ ਦੇ ਵਿਰੋਧ ਵਿੱਚ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਨੇ ਅੱਜ (ਮੰਗਲਵਾਰ) ਇੱਕ ਦਿਨ ਲਈ ਸ਼ੰਭੂ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।
Read More: ਪੰਜਾਬ ਪੁਲਿਸ ਨੇ ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨਾਂ ਨੂੰ ਕੀਤਾ ਰਿਹਾਅ