Punjab Police News

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੇ CM ਰਾਹਤ ਫੰਡ ‘ਚ ਇੱਕ ਦਿਨ ਦੀ ਤਨਖਾਹ ਕੀਤੀ ਦਾਨ

ਚੰਡੀਗੜ੍ਹ, 03 ਸਤੰਬਰ 2025: ਪੰਜਾਬ ‘ਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੀ ਇੱਕ ਦਿਨ ਦੀ 2.27 ਲੱਖ ਰੁਪਏ ਬਣਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਕੀਤੀ ਹੈ।

ਇਸਦੇ ਵਿੱਚ ਇੰਜੀਨੀਅਰਿੰਗ ਅਤੇ ਕਲੈਰੀਕਲ ਸਟਾਫ (ਦਰਜਾ ਚਾਰ ਕਰਮਚਾਰੀਆਂ ਨੂੰ ਛੱਡ ਕੇ) ਸਮੇਤ ਕਾਰਪੋਰੇਸ਼ਨ ਦੇ ਕੁੱਲ 146 ਮੈਂਬਰਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ।

ਹਾਲ ਹੀ ‘ਚ ਮਾਨਸੂਨ ਦੌਰਾਨ ਹੋਈ ਭਾਰੀ ਮੀਂਹ ਅਤੇ ਹੜ੍ਹਾਂ ਨੇ ਪੰਜਾਬ ਭਰ ‘ਚ ਮੁਸ਼ਕਿਲਾਂ ਖੜ੍ਹੀਆਂ ਕੀਤੀਆਂ ਜਿਸ ਕਾਰਨ ਸੂਬੇ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਰਪੋਰੇਸ਼ਨ ਮੁਤਾਬਕ ਇਹ ਯੋਗਦਾਨ ਪੰਜਾਬ ‘ਚ ਹੋਏ ਨੁਕਸਾਨ ਦੇ ਮੁਕਾਬਲੇ ਕਾਫ਼ੀ ਘੱਟ ਹੈ, ਪਰ ਇਹ ਯੋਗਦਾਨ ਇਮਾਨਦਾਰੀ ਅਤੇ ਮੁਸੀਬਤ ‘ਚ ਫਸੇ ਨਾਗਰਿਕਾਂ ਨਾਲ ਦੇ ਸਹਿਯੋਗ ਦੀ ਭਾਵਨਾ ਨਾਲ ਦਿੱਤਾ ਹੈ।

ਕਾਰਪੋਰੇਸ਼ਨ ਦਾ ਮੰਨਣਾ ਹੈ ਕਿ ਇਹ ਯੋਗਦਾਨ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ ਸਗੋਂ ਪੰਜਾਬ ਦੇ ਲੋਕਾਂ ਨਾਲ ਏਕਤਾ ਦਾ ਪ੍ਰਤੀਕ ਹੈ ਅਤੇ ਮੁਸੀਬਤ ਦੇ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਾ ਸਭ ਤੋਂ ਵੱਡੀ ਤਾਕਤ ਹੈ।

Read More: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Scroll to Top