Raj jit Singh

ਪੰਜਾਬ ਪੁਲਿਸ ਨੇ ਬਰਖ਼ਾਸਤ AIG ਰਾਜਜੀਤ ਸਿੰਘ ਖ਼ਿਲਾਫ਼ ਲੁੱਕਆਊਟ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 06 ਫਰਵਰੀ 2024: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ‘ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ (Raj jit Singh) ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਰਾਜਜੀਤ ਸਿੰਘ ਵਿਦੇਸ਼ ਭੱਜਣ ਦੀ ਫ਼ਿਰਾਕ ‘ਚ ਹੈ । ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕਰ ਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਤੇ ਰਾਸ਼ਟਰੀ ਮਾਰਗਾਂ ‘ਤੇ ਜਾਣਕਾਰੀ ਸਾਂਝੀ ਕੀਤੀ ਹੈ ਤਾਂ ਜੋ ਮੁਲਜ਼ਮ ਦੇਸ਼ ਛੱਡ ਕੇ ਭੱਜ ਨਾ ਸਕੇ।

ਦੂਜੇ ਪਾਸੇ ਸਪੈਸ਼ਲ ਟਾਸਕ ਫੋਰਸ ਨੇ ਮੁਲਜ਼ਮ ਰਾਜਜੀਤ ਸਿੰਘ ਹੁੰਦਲ (Raj jit Singh) ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਪੰਜਾਬ ਐਸਟੀਐਫ ਵੱਲੋਂ ਕੇਂਦਰੀ ਵਿੱਤੀ ਮੰਤਰਾਲੇ ਨੂੰ ਪੱਤਰ ਲਿਖ ਕੇ ਮੁਲਜ਼ਮਾਂ ਦੀ ਜਾਇਦਾਦ ਕੁਰਕ ਕਰਨ ਲਈ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ।

ਐਸਟੀਐਫ ਮੁਤਾਬਕ ਬਰਖ਼ਾਸਤ ਏਆਈਜੀ (Raj jit Singh) ਦੀ ਜਾਇਦਾਦ ਜੋ ਕੁਰਕ ਕੀਤੀ ਜਾਵੇਗੀ, ਜਿਸਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਹਾਲਾਂਕਿ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਕੇਂਦਰੀ ਵਿੱਤ ਮੰਤਰਾਲੇ ਰਾਹੀਂ ਹੁੰਦੀ ਹੈ। ਅਜਿਹੇ ‘ਚ STF ਨੇ ਮਾਮਲਾ ਬਣਾ ਕੇ ਉੱਥੇ ਭੇਜਿਆ ਸੀ। ਇਸ ਦੇ ਨਾਲ ਹੀ ਮੰਤਰਾਲੇ ਨੇ ਇਸ ਸਬੰਧ ਵਿਚ 31 ਜਨਵਰੀ ਨੂੰ ਏਆਈਜੀ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ । 9 ਫਰਵਰੀ ਨੂੰ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਬੁਲਾਇਆ ਗਿਆ ਹੈ। ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵੀ ਨਾਲ ਲਿਆਉਣ ਦੇ ਹੁਕਮ ਦਿੱਤੇ ਗਏ ਹਨ।

Scroll to Top