Punjab Police

ਜੰਮੂ-ਕਸ਼ਮੀਰ ਤੋਂ ਪੰਜਾਬ ‘ਚ ਦਾਖਲ ਹੋਣ ਵਾਲੇ ਸ਼ੱਕੀ ਵਾਹਨਾਂ ‘ਤੇ ਪੰਜਾਬ ਪੁਲਿਸ ਦੀ ਤਿੱਖੀ ਨਜ਼ਰ, ਤਲਾਸ਼ੀ ਅਭਿਆਨ ਸ਼ੁਰੂ

ਚੰਡੀਗੜ੍ਹ ,18 ਚੰਡੀਗੜ੍ਹ 2023: ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਦੇਸ਼ ਵਿਰੋਧੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਹੋਣ ਤੋਂ ਰੋਕਣ ਲਈ ਅੰਤਰ-ਰਾਜੀ ਸਰਹੱਦ ‘ਤੇ ਚੈਕਿੰਗ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਨੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਐਂਟੀ ਸੇਬੋਟਾਈਜ ਵਿੰਗ ਵੱਲੋਂ ਅੱਜ ਜੰਮੂ-ਕਸ਼ਮੀਰ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਰਸਤਿਆਂ ‘ਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਟਰੱਕਾਂ ਦੀ ਵਿਸ਼ੇਸ਼ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਨੂੰ ਵਿਸਫੋਟਕ ਖੋਜਣ ਵਾਲੇ ਯੰਤਰਾਂ ਨਾਲ ਲੈਸ ਵੀ ਕੀਤਾ ਗਿਆ।

ਕਿਉਂਕਿ ਜੰਮੂ-ਕਸ਼ਮੀਰ ਅੱਤਵਾਦ ਦੇ ਨਜ਼ਰੀਏ ਤੋਂ ਸੰਵੇਦਨਸ਼ੀਲ ਸੂਬਾ ਹੈ, ਇਸ ਲਈ ਪੰਜਾਬ ਪੁਲਿਸ (Punjab Police) ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਸੂਬੇ ਤੋਂ ਆਉਣ ਵਾਲੇ ਟਰੱਕਾਂ ਅਤੇ ਸ਼ੱਕੀ ਵਾਹਨਾਂ ‘ਤੇ ਵਿਸ਼ੇਸ਼ ਤੌਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਠਾਨਕੋਟ ਪੁਲਿਸ ਦੀ ਐਂਟੀ ਸੇਬੋਟਾਈਜ ਟੀਮ ਨੇ ਅੱਜ ਵਿਆਪਕ ਚੈਕਿੰਗ ਅਭਿਆਨ ਚਲਾਇਆ। ਭਾਵੇਂ ਇਹ ਬਕਾਇਦਾ ਚੈਕਿੰਗ ਅਭਿਆਨ ਸੀ ਪਰ ਇਸ ਰਾਹੀਂ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਚੌਕਸ ਕੀਤਾ ਜਾ ਰਿਹਾ ਹੈ।

ਡੀ.ਜੀ.ਪੀ. ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੋਰਨਾਂ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ’ਤੇ ਵੀ ਸਖ਼ਤੀ ਵਧਾਈ ਜਾਵੇਗੀ।

Scroll to Top