Site icon TheUnmute.com

Punjab Police: ਗੈਂਗਸਟਰ ਮਾਡਿਊਲ ਦੇ ਗ੍ਰਿਫਤਾਰ ਮੁਲਜ਼ਮਾਂ ਬਾਰੇ ਪੰਜਾਬ ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ

Punjab Police

ਪਠਾਨਕੋਟ, 21 ਦਸੰਬਰ 2024: ਪੰਜਾਬ ਪੁਲਿਸ (Punjab Police) ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਸੁਨੀਲ ਕੁਮਾਰ ਵਾਸੀ ਰਾਊਵਾਲ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏਮਲ (ਬਟਾਲਾ) ਵਜੋਂ ਹੋਈ ਹੈ |

ਪੁਲਿਸ (Punjab Police) ਮੁਤਾਬਕ ਇਨ੍ਹਾਂ ਵਿਅਕਤੀਆਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14 ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਮੁਤਾਬਕ ਗ੍ਰਿਫਤਾਰ ਮੁਲਜ਼ਮ ਸੁਨੀਲ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਹੈ। ਪੁਲਿਸ ਮੁਤਾਬਕ ਸੁਨੀਲ 27 ਫਰਵਰੀ 2024 ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਹੋਇਆ ਸੀ।

ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਹੁਕਮਾਂ ’ਤੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ‘ਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਅਤੇ ਇਸ ਹਥਿਆਰਾਂ ਦੀ ਖੇਪ ਨੂੰ ਅੱਗੇ ਕਿਸੇ ਅਣਪਛਾਤੀ ਧਿਰ ਨੂੰ ਸਪਲਾਈ ਕਰਨੀ ਸੀ | ਪੁਲਿਸ ਵੱਲੋਂ ਇਸ ਨੈਟਵਰਕ ਦੀ ਜਾਂਚ ਕਰ ਰਹੀ ਹੈ |

ਇਸ ਮਾਮਲੇ ਸੰਬੰਧੀ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਜਾਣਕਾਰੀ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਇਤਕਾਹ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ‘ਚ ਹਨ |

ਉਨ੍ਹਾਂ ਦੱਸਿਆ ਕਿ ਹਾਲ ਹੀ ‘ਚ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਸੂਚਨਾ ਦੇ ਆਧਾਰ ‘ਤੇ ਸੀਆਈ ਪਠਾਨਕੋਟ ਦੀਆਂ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਮੁਲਜਮਾਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਹਨ | ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

Read More: Abohar News: ਅਬੋਹਰ ਵਿਖੇ ਪੋਲਿੰਗ ਬੂਥ ‘ਚ ਵੜਨ ਦੀ ਕੋਸ਼ਿਸ਼ ਕਰਨ ਵਾਲਿਆਂ ‘ਤੇ ਪੁਲਿਸ ਦਾ ਲਾਠੀਚਾਰਜ

Exit mobile version