ਚੰਡੀਗੜ੍ਹ/ਤਰਨਤਾਰਨ, 13 ਦਸੰਬਰ 2024: Operation Sampark: ਪੰਜਾਬ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਪਬਲਿਕ ਆਊਟਰੀਚ ਪ੍ਰੋਗਰਾਮ ‘ਆਪ੍ਰੇਸ਼ਨ ਸੰਪਰਕ’ ਦੀ ਸ਼ੁਰੂਆਤ ਤੋਂ ਇੱਕ ਮਹੀਨੇ ਬਾਅਦ ਅੱਜ ਪੱਟੀ ਸ਼ਹਿਰ ‘ਚ ਤਰਨਤਾਰਨ ਜ਼ਿਲ੍ਹਾ ਪੁਲਿਸ (Punjab Police) ਵੱਲੋਂ ਕਰਵਾਈ ਇੱਕ ਜ਼ਿਲ੍ਹਾ ਪੱਧਰੀ ਜਨਤਕ ਬੈਠਕ ‘ਚ ਹਿੱਸਾ ਲਿਆ।
ਇਸਦਾ ਉਦੇਸ਼ ਪੁਲਿਸ ਦੇ ਕੰਮਕਾਜ ਬਾਰੇ ਸਿੱਧੇ ਤੌਰ ‘ਤੇ ਫੀਡਬੈਕ ਲਿਆ ਜਾ ਸਕਦਾ ਹੈ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ | ‘ਆਪ੍ਰੇਸ਼ਨ ਸੰਪਰਕ’ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਮਾਗ ਦੀ ਉਪਜ ਸੀ, ਜਿਸ ਨੂੰ 14 ਨਵੰਬਰ, 2024 ਨੂੰ ਕਾਨੂੰਨ ਲਾਗੂ ਕਰਨ ਵਾਲਿਆਂ ਅਤੇ ਜਨਤਾ ਵਿਚਕਾਰ ਵਿਸ਼ਵਾਸ, ਸਹਿਯੋਗ ਅਤੇ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਸ਼ੁਰੂ ਕੀਤਾ ਸੀ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਇਸ ਪ੍ਰੋਗਰਾਮ ਦੇ ਨੋਡਲ ਅਫਸਰ ਵੀ ਹਨ, ਉਨ੍ਹਾਂ ਨੇ ਦੱਸਿਆ ਕਿ ਆਪਰੇਸ਼ਨ ਸੰਪਰਕ ਦੇ ਤਹਿਤ, ਸੀਪੀਜ਼/ਐਸਐਸਪੀਜ਼ ਨੂੰ ਜ਼ਿਲ੍ਹਾ ਪੱਧਰ ‘ਤੇ ਵਿੱਦਿਅਕ, ਵਪਾਰਕ, ਸਮਾਜਿਕ, ਆਰਥਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਹਫ਼ਤੇ ‘ਚ ਘੱਟੋ-ਘੱਟ ਦੋ ਜਨਤਕ ਬੈਠਕਾਂ ਕਰਨ ਦੀ ਹਦਾਇਤਾਂ ਦਿੱਤੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪੁਲਿਸ ਸੁਪਰਡੈਂਟਾਂ (ਐਸ.ਪੀਜ਼) ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਨੂੰ ਸਬ-ਡਵੀਜ਼ਨ ਪੱਧਰ ‘ਤੇ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ, ਜਦਕਿ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼) ਨੂੰ ਨਿਯਮਤ ਤੌਰ ‘ਤੇ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ।
1 ਮਹੀਨੇ ‘ਚ ਕੀਤੀਆਂ 4153 ਜਨਤਕ ਬੈਠਕਾਂ
ਉਨ੍ਹਾਂ ਕਿਹਾ ਕਿ 14 ਨਵੰਬਰ 2024 ਨੂੰ ਇਸਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਪਬਲਿਕ ਆਊਟਰੀਚ ਪ੍ਰੋਗਰਾਮ ਤਹਿਤ ਸੀਪੀਜ਼/ਐਸਐਸਪੀਜ਼ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ‘ਚ 4153 ਮੀਟਿੰਗਾਂ ਕਰਕੇ ਮੀਲ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਭਾਈਚਾਰੇ ਨਾਲ ਮਜ਼ਬੂਤ ਸਬੰਧ ਸਥਾਪਤ ਕਰਨਾ, ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਅਤੇ ਵੱਖ-ਵੱਖ ਪਹਿਲਕਦਮੀਆਂ ਬਾਰੇ ਉਨ੍ਹਾਂ ਨੂੰ ਅਪਡੇਟ ਕਰਨਾ ਹੈ।
ਸਪੈਸ਼ਲ ਡੀਜੀਪੀ ਨੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਉਨ੍ਹਾਂ ਤੋਂ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਫੀਡਬੈਕ ਲਿਆ ਅਤੇ ਉਨ੍ਹਾਂ ਦੇ ਜ਼ਿਆਦਾਤਰ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
(Punjab Anti Drug Helpline No) ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ
ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਵੀ ਮੌਜੂਦ ਸਨ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ। ਪੰਜਾਬ ਪੁਲਿਸ ਨੇ ਸੁਰੱਖਿਆ ਪੰਜਾਬ ਐਂਟੀ ਡਰੱਗ ਹੈਲਪਲਾਈਨ 9779100200 ਵੀ ਸ਼ੁਰੂ ਕੀਤੀ ਹੈ, ਜਿਸ ਰਾਹੀਂ ਨਾਗਰਿਕ ਆਪਣੀ ਪਛਾਣ ਦੱਸੇ ਬਿਨਾਂ ਨਸ਼ਾ ਤਸਕਰਾਂ ਦੀ ਸੂਚਨਾ ਦੇ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਮੂਹ ਪੁਲਿਸ ਅਧਿਕਾਰੀਆਂ ਨੂੰ ਇਸ ਹੈਲਪਲਾਈਨ ਰਾਹੀਂ ਪ੍ਰਾਪਤ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਪਬਲਿਕ ਆਊਟਰੀਚ ਮੀਟਿੰਗ ਤੋਂ ਬਾਅਦ ਸਪੈਸ਼ਲ ਡੀਜੀਪੀ ਪੰਜਾਬ ਨੇ ਸਰਹੱਦ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਹੋਰ ਮਜ਼ਬੂਤ ਕਰਨ ਲਈ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਕਮਾਂਡੈਂਟਾਂ ਨਾਲ ਮੀਟਿੰਗ ਵੀ ਕੀਤੀ।
ਤਰਨ ਤਾਰਨ ਜ਼ਿਲ੍ਹੇ ਦੇ ਆਪਣੇ ਦੌਰੇ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਤਰਨਤਾਰਨ ਦੇ ਤਿੰਨ ਥਾਣਿਆਂ ਸਰਹਾਲੀ, ਪੱਟੀ ਅਤੇ ਹਰੀਕੇ ਦਾ ਵੀ ਅਚਨਚੇਤ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਆਇਨਾ ਕੀਤਾ ਅਤੇ ਪੁਲਿਸ ਮੁਲਾਜ਼ਮਾਂ (Punjab Police) ਨਾਲ ਗੱਲਬਾਤ ਕੀਤੀ।
ਉਨ੍ਹਾਂ ਨੇ ਥਾਣਿਆਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਐਸ.ਐਚ.ਓਜ਼ ਨੂੰ ਪੁਲਿਸ ਸਟਾਫ ਦੀ ਤਾਇਨਾਤੀ, ਥਾਣਿਆਂ ਦੇ ਰਿਕਾਰਡ ਅਤੇ ਹੋਰ ਜੁਰਮ ਨਾਲ ਸਬੰਧਤ ਮੁੱਦਿਆਂ ਬਾਰੇ ਹਦਾਇਤ ਕੀਤੀ।
Read More: Vigilance Bureau: ਰਿਸ਼ਵਤ ਮਾਮਲੇ ‘ਚ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਖ਼ਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ