Site icon TheUnmute.com

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਦੇ ਮੁਲਾਜਮਾਂ ਨੇ ਜਿੱਤੇ ਤਮਗੇ, DGP ਗੌਰਵ ਯਾਦਵ ਨੇ ਕੀਤਾ ਸਨਮਾਨਿਤ

DGP Gaurav Yadav

ਚੰਡੀਗੜ੍ਹ, 11 ਨਵੰਬਰ 2024: ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਫਰਵਰੀ 2024 ‘ਚ ਉੱਤਰ ਪ੍ਰਦੇਸ਼ ਦੇ ਲਖਨਊ ‘ਚ ਕਰਵਾਈ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24 ਦੌਰਾਨ ਪੰਜਾਬ ਪੁਲਿਸ ਟੀਮ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਹੈ | ਇਸ ਮੀਟ ਦੌਰਾਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ‘ਚ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਮਗੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ।

ਇਸ ‘ਚ ਕਾਂਸਟੇਬਲ ਮਨਪ੍ਰੀਤ ਕੌਰ ਨੇ “ਸਾਇੰਟੀਫਿਕ ਏਡਜ਼ ਟੂ ਇਨਵੈਸਟੀਗੇਸ਼ਨ” ਵਰਗ ‘ਚ ਪੁਲਿਸ ਆਬਜ਼ਰਵੇਸ਼ਨ ਵਿੱਚ ਚਾਂਦੀ ਦਾ ਤਮਗਾ, ਇੰਸਪੈਕਟਰ ਮੋਹਿਤ ਧਵਨ ਨੇ ਸਾਇੰਟਿਫਿਕ ਏਡਜ਼ ਟੂ ਇਨਵੈਸਟੀਗੇਸ਼ਨ ਸ਼੍ਰੇਣੀ ‘ਚ ਮੈਡੀਕੋ-ਲੀਗਲ ਟੈਸਟ ‘ਚ ਕਾਂਸੀ ਦਾ ਤਮਗਾ ਅਤੇ ਕਾਂਸਟੇਬਲ ਰੁਪਿੰਦਰ ਸਿੰਘ ਅਤੇ ਨਾਰਕੋਟਿਕ ਸਨੀਫਰ ਡੌਗ ਬਿੰਗੋ ਨੇ ਕਾਂਸੀ ਦਾ ਤਮਗਾ ਆਪਣੇ ਨਾਂ ਕੀਤਾ ਹੈ |

ਇਸ ਮੌਕੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਇਨ੍ਹਾਂ ਸਾਰੇ ਜੇਤੂਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਸ਼ੇਸ਼ ਡੀਜੀਪੀ ਡਿਸਕ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ । ਇਸ ਮੌਕੇ ਪੰਜਾਬ ਪੁਲਿਸ ਅਕੈਡਮੀ ਦੀ ਡਾਇਰੈਕਟਰ ਅਨੀਤਾ ਪੁੰਜ, ਐਸ.ਐਸ.ਪੀ ਖੰਨਾ ਅਸ਼ਵਨੀ ਗੋਟਿਆਲ, ਸਟਾਫ਼ ਅਧਿਕਾਰੀ ਦਰਪਨ ਆਹਲੂਵਾਲੀਆ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਆਲ ਇੰਡੀਆ ਪੁਲਿਸ ਸਪੋਰਟਸ ਕੰਟਰੋਲ ਬੋਰਡ, ਨਵੀਂ ਦਿੱਲੀ ਵੱਲੋਂ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਅਧੀਨ ਲਖਨਊ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ ਕਰਵਾਈ ਗਈ, ਜਿਸ ‘ਚ ਸੂਬਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਸਮੇਤ 30 ਤੋਂ ਵੱਧ ਬਲਾਂ ਨੇ ਭਾਗ ਲਿਆ | ਸਮਾਗਮ ਦਾ ਉਦੇਸ਼ ਅਪਰਾਧਾਂ ਦੀ ਵਿਗਿਆਨਕ ਜਾਂਚ ਲਈ ਪੁਲਿਸ ਅਧਿਕਾਰੀਆਂ ਦਰਮਿਆਨ ਉੱਤਮਤਾ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਜ਼ਿਕਰਯੋਗ ਹੈ ਕਿ ਇਸ ‘ਚ ਪੀ.ਪੀ.ਏ. ਫਿਲੌਰ ਟੀਮ ਮੈਨੇਜਰ ਡਾ: ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਟੀਮਾਂ ਨੇ ਭਾਗ ਲਿਆ |

 

Exit mobile version