ਗੈਂਗਸਟਰਾਂ ‘ਤੇ ਵਾਰ

ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ, 227 ਜਣੇ ਗ੍ਰਿਫ਼ਤਾਰ

ਪੰਜਾਬ, 17 ਜਨਵਰੀ 2026: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 322ਵੇਂ ਦਿਨ ਵੱਡੀ ਕਾਰਵਾਈ ਕਰਦੇ ਹੋਏ ਅੱਜ ਸੂਬੇ ਭਰ ‘ਚ ਪਛਾਣੇ ਡਰੱਗ ਹੌਟਸਪੌਟਸ – ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ ’ਤੇ ਇੱਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ ਗਿਆ।

ਇਹ ਤਲਾਸ਼ੀ ਅਭਿਆਨ (CASO) ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ‘ਚ ਤਾਇਨਾਤ ਕੀਤਾ ਸੀ।

ਪੁਲਿਸ ਮੁਤਾਬਕ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਦੇ 831 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਨਤੀਜੇ ਵਜੋਂ 227 ਡਰੱਗ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 200 ਐਫਆਈਆਰਜ਼ ਦਰਜ ਕੀਤੀਆਂ । ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 745 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 550 ਗ੍ਰਾਮ ਗਾਂਜਾ, 4935 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8750 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਮੁਤਾਬਕ ਮੋਹਾਲੀ ‘ਚ ਡਰੱਗ ਹੌਟਸਪੌਟਸ ’ਤੇ ਕੀਤੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਦੌਰੇ ’ਤੇ ਸਨ, ਉਨ੍ਹਾਂ ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਰਾਜ ਭਰ ‘ਚ 45,028 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 31,370 ਐਫ.ਆਈ.ਆਰ ਦਰਜ ਕੀਤੀਆਂ ਅਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1961 ਕਿਲੋ ਹੈਰੋਇਨ, 607 ਕਿਲੋ ਅਫੀਮ, 27.5 ਕੁਇੰਟਲ ਭੁੱਕੀ, 47.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 28 ਕਿਲੋਗ੍ਰਾਮ ਆਈ.ਸੀ.ਈ. ਅਤੇ 15.4 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ 45000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਪੰਜਾਬ ਪੁਲਿਸ ਨੇ ਰੋਕਥਾਮ ਦੇ ਹਿੱਸੇ ਵਜੋਂ ਸੂਬੇ ਭਰ ‘ਚ 90,000 ਤੋਂ ਵੱਧ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਓਏਟੀ ਕੇਂਦਰਾਂ ‘ਚ ਇਲਾਜ ਲਈ ਭੇਜਿਆ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪੰਜਾਬ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੇਫ਼ ਪੰਜਾਬ’ ਐਂਟੀ-ਡਰੱਗ ਵਟਸਐਪ ਚੈਟਬੋਟ- 97791-00200 ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ‘ਚ ਆਮ ਲੋਕਾਂ ਦੇ ਸੁਝਾਵਾਂ ਤੋਂ ਬਾਅਦ 11,591 ਤੋਂ ਵੱਧ ਐਫ.ਆਈ.ਆਰਜ਼. ਦਰਜ ਕੀਤੀਆਂ ਹਨ।

Read More: ਅਦਾਲਤ ‘ਚ ਦਰਜ ਫੋਰੈਂਸਿਕ ਨਤੀਜਿਆਂ ਨੂੰ ਸਿਆਸਤ ਲਈ ਤੋੜਿਆ-ਮਰੋੜਿਆ ਨਹੀਂ ਜਾ ਸਕਦਾ: ਅਮਨ ਅਰੋੜਾ

ਵਿਦੇਸ਼

Scroll to Top