ਚੰਡੀਗੜ੍ਹ, 16 ਅਗਸਤ 2025: ਪੰਜਾਬ ਪੁਲਿਸ ਮੁਤਾਬਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 168ਵੇਂ ਦਿਨ ਪੁਲਿਸ ਨੇ ਅੱਜ ਪੰਜਾਬ ਭਰ ‘ਚ 301 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਨ੍ਹਾਂ ਕਾਰਵਾਈਆਂ ਦੌਰਾਨ 28 ਐਫ.ਆਈ.ਆਰ ਦਰਜ ਕੀਤੀਆਂ | ਪੁਲਿਸ ਮੁਤਾਬਕ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਪਿਛਲੇ 168 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 25,909 ਹੋ ਗਈ ਹੈ।
ਪੁਲਿਸ ਮੁਤਾਬਕ ਇਨ੍ਹਾਂ ਛਾਪਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਤਸਕਰਾਂ ਦੇ ਕਬਜ਼ੇ ‘ਚੋਂ 620 ਗ੍ਰਾਮ ਹੈਰੋਇਨ ਅਤੇ 1612 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ । ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ ।
ਇਸ ਸੰਬੰਧੀ ਵਿਸ਼ੇਸ਼ ਡੀਜੀਪੀ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ 100 ਤੋਂ ਵੱਧ ਟੀਮਾਂ ਨੇ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੂਬੇ ਭਰ ‘ਚ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦਿਨ ਭਰ ਚੱਲੀ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ।
ਸਪੈਸ਼ਲ ਡੀਜੀਪੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ ਲਾਗੂ ਕਰਨਾ, ਨਸ਼ਾ ਛੁਡਾਊ ਅਤੇ ਰੋਕਥਾਮ ਲਾਗੂ ਕੀਤੀ ਹੈ। ਇਸ ਰਣਨੀਤੀ ਤਹਿਤ, ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: Punjab Police Recruitment 2025 : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ ਰਜਿਸ਼ਟ੍ਰੇਸ਼ਨ ਸ਼ੁਰੂ, ਇੰਝ ਕਰੋ ਅਪਲਾਈ