NEET question papers

ਪੰਜਾਬ ਪੁਲਿਸ ਦੀ 345 ਥਾਵਾਂ ’ਤੇ ਛਾਪੇਮਾਰੀ, 70 ਜਣੇ ਗ੍ਰਿਫਤਾਰ

ਚੰਡੀਗੜ੍ਹ, 21 ਅਗਸਤ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 173ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 345 ਥਾਵਾਂ ’ਤੇ ਛਾਪੇਮਾਰੀ ਕਰਕੇ ਸੂਬੇ ਭਰ ‘ਚ 70 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 51 ਐਫ.ਆਈ.ਆਰ ਦਰਜ ਕੀਤੀਆਂ ਹਨ | ਪੰਜਾਬ ਪੁਲਿਸ ਮੁਤਾਬਕ ਇਸ ਨਾਲ 173 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,723 ਹੋ ਗਈ ਹੈ।

ਪੁਲਿਸ ਮੁਤਾਬਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਤੋਂ 5 ਕਿੱਲੋ ਅਫੀਮ, 5.9 ਕਿੱਲੋ ਹੈਰੋਇਨ, 2135 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 51,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ।

ਇਸ ਸਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 363 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ। ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: Punjab Police: ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖਾਸਤ

ਵਿਦੇਸ਼

Scroll to Top