Punjab police Raids

ਪੰਜਾਬ ਪੁਲਿਸ ਦੀ 360 ਥਾਵਾਂ ’ਤੇ ਕੀਤੀ ਛਾਪੇਮਾਰੀ, 76 ਜਣਿਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 25 ਅਗਸਤ 2025: ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਕਾਰਵਾਈ ਜਾਰੀ ਹੈ | ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਮੁਤਾਬਕ 177ਵੇਂ ਦਿਨ ਪੁਲਿਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ | ਜਿਸ ਦੌਰਾਨ ਪੰਜਾਬ ਭਰ ‘ਚ 76 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐਫ.ਆਈ.ਆਰ ਦਰਜ ਕੀਤੀਆਂ। ਪੁਲਿਸ ਮੁਤਾਬਕ 177 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,163 ਹੋ ਗਈ ਹੈ।

ਪੁਲਿਸ ਦੀ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 525 ਗ੍ਰਾਮ ਹੈਰੋਇਨ, 2258 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ। ਇਸ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 370 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ‘ਚ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸੰਬੰਧੀ ਪੰਜਾਬ ਪੁਲਿਸ ਨੂੰ ਮਿਲੀਆਂ ਸ਼ਿਕਾਇਤਾਂ

Scroll to Top