Punjab Police Raid

ਪੰਜਾਬ ਪੁਲਿਸ ਦੀ ਸੂਬੇ ਭਰ ‘ਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ, 248 ਜਣੇ ਕਾਬੂ

ਚੰਡੀਗੜ੍ਹ, 19 ਮਾਰਚ 2026: ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ ਸੂਬੇ ਭਰ’ਚ ਪਛਾਣੇ ਗਏ ਡਰੱਗ ਹੌਟਸਪੌਟਸ ‘ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੰਜਾਬ ਪੁਲਿਸ ਮੁਤਾਬਕ ਦਿਨ ਭਰ ਚੱਲੀ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ, ਇਸ ਦੌਰਾਨ 200 ਐਫਆਈਆਰ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 710 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ, 2655 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,150 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ ਮੁਤਾਬਕ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਇਸ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਉਨ੍ਹਾਂ ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ‘ਚ 38,119 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 54,190 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ, 303 ਕੁਇੰਟਲ ਭੁੱਕੀ, 834 ਕਿਲੋਗ੍ਰਾਮ ਗਾਂਜਾ, 51.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 36 ਕਿਲੋਗ੍ਰਾਮ ਆਈਸੀਈ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 1.21 ਲੱਖ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਟ ਕੇਂਦਰਾਂ ‘ਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਪੁਲਿਸ ਮੁਤਾਬਕ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 58ਵੇਂ ਦਿਨ ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 15,458 ਹੋ ਗਈਆਂ। ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ 101 ਵਿਅਕਤੀਆਂ ਨੂੰ ਤਸਦੀਕ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Read More: ਪੰਜਾਬ ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਬਰਾਮਦ

ਵਿਦੇਸ਼

Scroll to Top