Punjab Police Raid

ਪੰਜਾਬ ਪੁਲਿਸ ਦੀ ਸੂਬੇ ਦੀਆਂ 506 ਥਾਵਾਂ ‘ਤੇ ਛਾਪੇਮਾਰੀ, 254 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 15 ਅਪ੍ਰੈਲ 2026: Punjab Police Raid: ਪੰਜਾਬ ਪੁਲਿਸ ਨੇ “ਗੈਂਗਸਟਰ ‘ਤੇ ਵਾਰ” ਮੁਹਿੰਮ ਦੇ 85ਵੇਂ ਦਿਨ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 506 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। 85ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 21,408 ਹੋ ਗਈ ਹੈ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਿਨ੍ਹਾਂ ਤੋਂ ਛੇ ਹਥਿਆਰ ਬਰਾਮਦ ਕੀਤੇ ਗਏ ਹਨ, ਜਦੋਂ ਕਿ 121 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ।

ਪੁਲਿਸ ਦਾ ਕਹਿਣਾ ਹੈ ਕਿ ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਗੁਪਤ ਰੂਪ ‘ਚ ਸਾਂਝੀ ਕਰ ਸਕਦੇ ਹਨ। ਇਸ ਦੌਰਾਨ, ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 410ਵੇਂ ਦਿਨ ਵੀ ਜਾਰੀ ਰੱਖਿਆ, 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ‘ਚੋਂ 3.3 ਕਿਲੋਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਗਾਂਜਾ, 433 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਸ ਤਰ੍ਹਾਂ, ਸਿਰਫ਼ 410 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 58,945 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਵੀ ਉਤਸ਼ਾਹਿਤ ਕੀਤਾ।

Read More: ਪੰਜਾਬ ਪੁਲਿਸ ਨੇ ਛਾਪੇਮਾਰੀ ਦੌਰਾਨ 311 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵਿਦੇਸ਼

Scroll to Top