Punjab Police Raid

ਪੰਜਾਬ ਪੁਲਿਸ ਨੇ ਸੂਬੇ ਭਰ ‘ਚ 516 ਥਾਵਾਂ ‘ਤੇ ਕੀਤੀ ਛਾਪੇਮਾਰੀ, 181 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 16 ਫਰਵਰੀ 2026: ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 516 ਛਾਪੇਮਾਰੀ ਕੀਤੀ ਹੈ। ਇਸ ਪਹਿਲਕਦਮੀ ਦੇ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ‘ਚ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 27ਵੇਂ ਦਿਨ ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਤੋਂ ਦੋ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 9,442 ਹੋ ਗਈ ਹੈ।

ਇਸ ਤੋਂ ਇਲਾਵਾ 67 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 139 ਵਿਅਕਤੀਆਂ ਦੀ ਤਸਦੀਕ ਕੀਤੀ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਐਲਾਨੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ।

ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਦੀ ਰਿਪੋਰਟ ਕਰਨ ਲਈ, ਲੋਕ ਗੁਮਨਾਮ ਤੌਰ ‘ਤੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਸੰਪਰਕ ਕਰ ਸਕਦੇ ਹਨ।

ਪੰਜਾਬ ਪੁਲਿਸ ਮੁਤਾਬਕ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 352ਵੇਂ ਦਿਨ ਜਾਰੀ ਰੱਖਿਆ, ਅੱਜ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2 ਕਿੱਲੋ ਹੈਰੋਇਨ, 1,345 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ, ਅਤੇ ₹69,120 ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 352 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 49,841 ਹੋ ਗਈ ਹੈ।

ਜਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ ਇੱਕ ਨਸ਼ਾ ਤਸਕਰੀ ਨੂੰ 1.5 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ।

Read More: ਪੰਜਾਬ ਸਰਕਾਰ ਨੇ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ ਕੀਤੀ ਸਖ਼ਤ ਕਾਰਵਾਈ, ਸ਼ਿਕਾਇਤ ਦਰਜ

ਵਿਦੇਸ਼

Scroll to Top