Punjab Police raid

ਪੰਜਾਬ ਪੁਲਿਸ ਨੇ 540 ਥਾਵਾਂ ‘ਤੇ ਕੀਤੀ ਛਾਪੇਮਾਰੀ, ਸੂਬੇ ਭਰ ਚੋਂ 206 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 25 ਮਾਰਚ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 64ਵੇਂ ਦਿਨ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 540 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਪੰਜਾਬ ਪੁਲਿਸ ਮੁਤਾਬਕ 64ਵੇਂ ਦਿਨ ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਨਾਲ ਕਾਰਵਾਈ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 16,884 ਹੋ ਗਈ ਹੈ।

ਇਸ ਤੋਂ ਇਲਾਵਾ, 59 ਵਿਅਕਤੀਆਂ ਖ਼ਿਲਾਫ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 122 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਲੋਕ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ, ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ, “ਯੁੱਧ ਨਸ਼ਿਆਂ ਵਿਰੁੱਧ”, 389ਵੇਂ ਦਿਨ ਵੀ ਜਾਰੀ ਰੱਖੀ, ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 8.4 ਕਿਲੋਗ੍ਰਾਮ ਹੈਰੋਇਨ, 37 ਕਿਲੋਗ੍ਰਾਮ ਭੁੱਕੀ, 270 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 389 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 55,440 ਤੱਕ ਪਹੁੰਚ ਗਈ ਹੈ।

Read More: Amritsar News: ਅੰਮ੍ਰਿਤਸਰ ‘ਚ ਦੋ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵਿਦੇਸ਼

Scroll to Top