Punjab Police raids

ਪੰਜਾਬ ਪੁਲਿਸ ਨੇ 567 ਥਾਵਾਂ ‘ਤੇ ਕੀਤੀ ਛਾਪੇਮਾਰੀ, 252 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 09 ਅਪ੍ਰੈਲ 2026: ਪੰਜਾਬ ਪੁਲਿਸ ਨੇ “ਗੈਂਗਸਟਰ ‘ਤੇ ਵਾਰ” ਮੁਹਿੰਮ ਦੇ 79ਵੇਂ ਦਿਨ ਅੱਜ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 567 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਮੁਤਾਬਕ 79ਵੇਂ ਦਿਨ ਪੁਲਿਸ ਟੀਮਾਂ ਨੇ 252 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 19,894 ਹੋ ਗਈ ਹੈ।

ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 72 ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ । ਪੁਲਿਸ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ। ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ‘ਤੇ ਗੁਮਨਾਮ ਤੌਰ ‘ਤੇ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਦੀ ਰਿਪੋਰਟ ਕਰ ਸਕਦੇ ਹਨ, ਇਸਦੇ ਨਾਲ ਹੀ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 404ਵੇਂ ਦਿਨ, ਪੁਲਿਸ ਟੀਮਾਂ ਨੇ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 2.9 ਕਿਲੋਗ੍ਰਾਮ ਹੈਰੋਇਨ, 40,507 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 27,299 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 404 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 57,952 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ।

Read More: ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਵਿਦੇਸ਼

Scroll to Top