Punjab Police Raid

ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ 570 ਥਾਵਾਂ ‘ਤੇ ਛਾਪੇਮਾਰੀ, 249 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 03 ਸਤੰਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਮੁਤਾਬਕ 226ਵੇਂ ਦਿਨ ਪੁਲਿਸ ਟੀਮਾਂ ਨੇ 249 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,639 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 294 ਵਿਅਕਤੀਆਂ ਖ਼ਿਲਾਫ ਇਹਤਿਆਤੀ ਕਾਰਵਾਈ ਕੀਤੀ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਪੁਲਿਸ ਮੁਤਾਬਕ ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਦੇ ਸਕਦੇ ਹਨ।

ਪੰਜਾਬ ਪੁਲਿਸ ਦੀਆਂ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 551ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 2.7 ਕਿਲੋ ਹੈਰੋਇਨ,470 ਗ੍ਰਾਮ ਅਫੀਮ, 1062 ਨਸ਼ੀਲੀਆਂ ਗੋਲੀਆਂ ਅਤੇ 7120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 551 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76982 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: IPS ਵਰੁਣ ਸ਼ਰਮਾ ਨੇ ਐਸਏਐਸ ਨਗਰ ਜ਼ਿਲ੍ਹੇ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਅਹੁਦਾ ਸੰਭਾਲਿਆ

ਵਿਦੇਸ਼

Scroll to Top