Punjab Police raids

ਪੰਜਾਬ ਪੁਲਿਸ ਦੀ ਪੰਜਾਬ ਭਰ ‘ਚ ਛਾਪੇਮਾਰੀ, 232 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ, 14 ਫਰਵਰੀ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ 25ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਸਥਾਨਾਂ ‘ਤੇ 702 ਛਾਪੇਮਾਰੀ ਕੀਤੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਪੰਜਾਬ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

25ਵੇਂ ਦਿਨ ਪੰਜਾਬ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ 9244 ਹੋ ਗਈਆਂ।

ਇਸ ਤੋਂ ਇਲਾਵਾ, 89 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 165 ਵਿਅਕਤੀਆਂ ਦੀ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੂਚਨਾ ਦੇ ਸਕਦੇ ਹਨ |

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 350ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ‘ਚ ਸ਼ਨੀਵਾਰ ਨੂੰ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 3.1 ਕਿੱਲੋ ਹੈਰੋਇਨ, 7 ਕਿੱਲੋ ਭੁੱਕੀ, 640 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 58,050 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 350 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,602 ਹੋ ਗਈ ਹੈ। ਪੰਜਾਬ ਪੁਲਿਸ ਨੇ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਅਬੋਹਰ ‘ਚ 4 ਸਾਲਾ ਬੱਚੀ ਨਾਲ ਦੁਸ਼ਕਰਮ ! ਪੁਲਿਸ ਵੱਲੋਂ ਪੋਕਸੋ ਐਕਟ ਤਹਿਤ ਮਾਮਲਾ ਦਰਜ

ਵਿਦੇਸ਼

Scroll to Top