ਚੰਡੀਗੜ੍ਹ 20 ਅਕਤੂਬਰ 2025: ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 232ਵੇਂ ਦਿਨ ਪੁਲਿਸ ਨੇ ਅੱਜ 306 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਇਸ ਦੌਰਾਨ ਸੂਬੇ ਭਰ ‘ਚ 58 ਐਫ.ਆਈ.ਆਰ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ 232 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,500 ਹੋ ਗਈ ਹੈ।
ਪੁਲਿਸ ਮੁਤਾਬਕ ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 561 ਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਅਫੀਮ, 1229 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6360 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲਿਸ ਮੁਤਾਬਕ ਇਸ ਆਪ੍ਰੇਸ਼ਨ ਦੌਰਾਨ 57 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ 306 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 332 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।
Read More: ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, ਡਰੱਗ ਮਨੀ ਸਮੇਤ 59 ਜਣੇ ਗ੍ਰਿਫਤਾਰ