Punjab Police raid

ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, 911 ਜਣੇ ਗ੍ਰਿਫ਼ਤਾਰ

ਪੰਜਾਬ, 13 ਜੁਲਾਈ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 173ਵੇਂ ਦਿਨ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 1,074 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ| ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 911 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਛੇ ਹਥਿਆਰ ਬਰਾਮਦ ਕੀਤੇ| ਇਸ ਦੇ ਨਾਲ, ਆਪਰੇਸ਼ਨ ਸ਼ੁਰੂ ਹੋਣ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 47,685 ਹੋ ਗਈ ਹੈ|

ਪੁਲਿਸ ਮੁਤਾਬਕ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ। ਆਪਰੇਸ਼ਨ ਦੌਰਾਨ 19 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ| ਜਨਤਾ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੀ ਹੈ, ਇਸਦੇ ਨਾਲ ਹੀ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕੀਤੀ ਜਾ ਸਕਦੀ ਹੈ|

ਇਸ ਦੌਰਾਨ, ਪੰਜਾਬ ਪੁਲਿਸ ਨੇ ਆਪਣੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 498ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ, ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ| ਉਨ੍ਹਾਂ ਦੇ ਕਬਜ਼ੇ ‘ਚੋਂ 829 ਗ੍ਰਾਮ ਹੈਰੋਇਨ, 565 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ 5,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ|

ਇਸ ਨਾਲ, ਪਿਛਲੇ 498 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 73,505 ਹੋ ਗਈ ਹੈ| ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਉਤਸ਼ਾਹਿਤ ਕੀਤਾ|

Read More: ਭਿਖਾਰੀਆਂ ਦਾ ਹੋਵੇਗਾ ਡੀਐਨਏ ਟੈਸਟ, ਪੰਜਾਬ ਹੋਵੇਗਾ ਭੀਖ ਮੁਕਤ

ਵਿਦੇਸ਼

Scroll to Top