Punjab Police raids

ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ ਸੂਬੇ ਭਰ ‘ਚ ਛਾਪੇਮਾਰੀ, 100 ਜਣੇ ਗ੍ਰਿਫਤਾਰ

ਚੰਡੀਗੜ੍ਹ, 22 ਦਸੰਬਰ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ 296ਵੇਂ ਦਿਨ ਪੁਲਿਸ ਨੇ ਅੱਜ 324 ਥਾਵਾਂ ‘ਤੇ ਛਾਪੇਮਾਰੀ ਕੀਤੀ | ਪੁਲਿਸ ਮੁਤਾਬਕ ਕਾਰਵਾਈ ਦੌਰਾਨ ਪੰਜਾਬ ਭਰ ‘ਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75 ਐਫ.ਆਈ.ਆਰ ਦਰਜ ਹੋਈ। ਇਸ ਦੇ ਨਾਲ 296 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,291 ਹੋ ਗਈ ਹੈ।

ਪੁਲਿਸ ਮੁਤਾਬਕ ਛਾਪਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕੋਲੋਂ ‘ਚੋਂ 331 ਗ੍ਰਾਮ ਹੈਰੋਇਨ, 854 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,080 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਪੰਜਾਬ ਪੁਲਿਸ ਮੁਤਾਬਕ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 324 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 339 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਪੁਲਿਸ ਦੀ ਨਸ਼ਾ ਖ਼ਿਲਾਫ ਸੂਬੇ ਭਰ ‘ਚ ਛਾਪੇਮਾਰੀ, 103 ਜਣੇ ਗ੍ਰਿਫ਼ਤਾਰ

ਵਿਦੇਸ਼

Scroll to Top