ਚੰਡੀਗੜ੍ਹ 27 ਫਰਵਰੀ 2023: ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਨਾਮਜ਼ਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਫੇਸਬੁੱਕ ‘ਤੇ ਪਾਈ ਗਈ ਇੱਕ ਪੋਸਟ ਦਾ ਅੱਜ ਪੰਜਾਬ ਪੁਲਿਸ (Punjab Police) ਨੇ ਖੰਡਨ ਕੀਤਾ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਅਸਥਿਰ ਕਰਨ ਲਈ ਸੋਸ਼ਲ ਮੀਡੀਆ ‘ਤੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਲਾਈਮਲਾਈਟ ਹਾਸਲ ਕਰਨ ਦਾ ਝੂਠਾ ਦਾਅਵਾ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕੀਤੀ ਜਾਵੇਗੀ |
ਜਨਵਰੀ 19, 2025 7:49 ਪੂਃ ਦੁਃ