ਚੰਡੀਗੜ੍ਹ 20 ਅਪ੍ਰੈਲ 2022: ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਘਰ ਸਵੇਰੇ ਸਵੇਰ ਪੰਜਾਬ ਪੁੁਲਿਸ ਪਹੁੰਚੀ | ਇਸ ਦੌਰਾਨ ਪੰਜਾਬ ਪੁਲਿਸ ਨੇ ਕੁਮਾਰ ਵਿਸਵਾਸ ਦੇ ਖਿਲਾਫ ਰੋਪੜ ਵਿਖੇ ਭੜਕਾਊ ਪ੍ਰਚਾਰ ਕਰਨ ਦੇ ਦੋਸ਼ ਵਿੱਚ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ | ਜਿਸਦੇ ਆਧਾਰ ਤੇ ਹੀ ਉਸਦੇ ਘਰ ਛਾਪੇ ਮਾਰੀ ਕੀਤੀ ਗਈ ਸੀ।
ਇਸ ਦੌਰਾਨ ਐਸਪੀ ਡੀ ਹਰਬੀਰ ਸਿੰਘ ਅਟਵਾਲ ਨੇ ਦੱਸਿਆ ਕਿ ਭੜਕਾਊ ਬਿਆਨ ਦੇਣ ਕਰਕੇ ਕੁਮਾਰ ਵਿਸ਼ਵਾਸ ਦੇ ਖਿਲਾਫ ਥਾਣਾ ਸਦਰ ਰੂਪਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੇ ਅਨੁਸਾਰ ਮੁਕੱਦਮਾ ਨੰਬਰ 25 ਮਿਤੀ 12.04.22 ਨੂੰ 153, 153 ਏ, 505, 505 (2), 116 ਆਰ/ਡਬਲਯੂ 143, 147, 323, 341, 120-ਬੀ ਆਈ.ਪੀ.ਸੀ. ਅਤੇ 125 ਲੋਕ ਪ੍ਰਤੀਨਿਧ ਐਕਟ ਅਧੀਨ ਦਰਜ ਕੀਤਾ ਗਿਆ ਹੈ।
ਇਸਦੇ ਨਾਲ ਹੀ ਪੁਲਿਸ ਨੇ ਅਨੁਸਾਰ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਜਦੋਂ ਉਹ ਆਪਣੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨਾਲ ਪਿੰਡਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਘੁੰਮ ਰਿਹਾ ਸੀ ਤਾਂ ਕੁਝ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਨੂੰ ਖਾਲਿਸਤਾਨੀ ਕਿਹਾ।
ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰਦੀਆਂ ਰਹੀਆਂ ਹਨ। ਇਹ ਸਭ ਕੁਝ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਨੇ ਨਿਊਜ਼ ਚੈਨਲਾਂ/ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਭੜਕਾਊ ਬਿਆਨ ਦਿੱਤੇ ਅਤੇ ‘ਆਪ’ ਦੇ ਵੱਖਵਾਦੀ ਤੱਤਾਂ ਨਾਲ ਸਬੰਧਾਂ ਦਾ ਦੋਸ਼ ਲਗਾਇਆ। ਇਨ੍ਹਾਂ ਬਿਆਨਾਂ ਅਤੇ ਵੀਡੀਓਜ਼ ਦੇ ਸਿੱਟੇ ਵਜੋਂ ਪੰਜਾਬ ਸੂਬੇ ਦਾ ਸ਼ਾਂਤਮਈ ਮਾਹੌਲ ਖਰਾਬ ਹੋਣ ਦਾ ਖਦਸ਼ਾ ਹੈ। ਜਾਂਚ ਦੇ ਹਿੱਸੇ ਵਜੋਂ ਕੁਮਾਰ ਵਿਸ਼ਵਾਸ ਨੂੰ ਨੋਟਿਸ ਦਿੱਤਾ ਗਿਆ ਹੈ। ਮਾਮਲੇ ਦੀ ਤੱਥਾਂ ਅਤੇ ਕਾਨੂੰਨ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ।