ਪੰਜਾਬ ਪੁਲਿਸ ਨੇ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਕੀਤੀ ਮੰਗ

Goldy Brar

ਚੰਡੀਗੜ੍ਹ 08 ਜੂਨ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਿਸ (Punjab Police) ਵਲੋਂ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ | ਜਿਕਰਯੋਗ ਹੈ ਕਿ ਗੋਲਡੀ ਬਰਾੜ (Goldy Brar) ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ।

ਪੁਲਸ ਸੂਤਰਾਂ ਦੇ ਮੁਤਾਬਕ ਗੋਲਡੀ ਬਰਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦਾ ਸਰਗਰਮ ਮੈਂਬਰ ਸੀ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਪਹਿਲਾਂ ਵੀ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਲਈ ਕ੍ਰਾਈਮ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਨੂੰ ਪ੍ਰਸਤਾਵ ਭੇਜਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।