September 10, 2024 5:21 pm
Punjab Police

ਪੰਜਾਬ ਪੁਲਿਸ ਦੀ STF ਵੱਲੋਂ ਤਿੰਨ ਕਿੱਲੋ ਹੈਰੋਇਨ ਨਾਲ 3 ਬੀਬੀਆਂ ਸਮੇਤ 11 ਜਣੇ ਗ੍ਰਿਫਤਾਰ

ਸੰਗਰੂਰ, 29 ਜੁਲਾਈ 2024: ਪੰਜਾਬ ਪੁਲਿਸ (Punjab Police) ਨੇ ਨਸ਼ਿਆਂ ਖ਼ਿਲਾਫ਼ ਚਲਾਏ ਅਭਿਆਨ ਦੇ ਤਹਿਤ ਸਪੈਸ਼ਲ ਟਾਸਕ ਫੋਰਸ ਨੇ ਕਰੀਬ ਤਿੰਨ ਕਿੱਲੋ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਸਪੈਸ਼ਲ ਟਾਸਕ ਫੋਰਸ ਨੇ ਇਸ ਮਾਮਲੇ ‘ਚ ਹੁਣ ਤੱਕ 3 ਬੀਬੀਆਂ ਸਮੇਤ 11 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਇਕ ਮੁਲਜ਼ਮ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਪੈਸ਼ਲ ਟਾਸਕ ਫੋਰਸ ਦੇ ਐਸਪੀ ਅਕਾਸ਼ਦੀਪ ਸਿੰਘ ਔਲਖ ਨੇ ਦੱਸਿਆ ਕਿ 18 ਜੁਲਾਈ ਨੂੰ ਐਸਟੀਐਫ ਨੇ ਪੁਲਿਸ ਕਾਂਸਟੇਬਲ ਗੁਰਮੀਤ ਸਿੰਘ ਅਤੇ ਉਸ ਦੀ ਮਹਿਲਾ ਸਾਥੀ ਨਵਦੀਪ ਕੌਰ ਉਰਫ਼ ਨਵੀ ਨੂੰ 4.40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਐਸਟੀਐਫ ਨੇ ਇਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਇਸ ਕੜੀ ਨੂੰ ਜੋੜਦੇ ਹੋਏ 11 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 1 ਕਿੱਲੋ 940 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਦੋ ਕਿ ਇੱਕ ਕਿੱਲੋ ਹੈਰੋਇਨ ਸਮੇਤ ਦੋ ਜਣਿਆਂ ਮੋਹਿਤ ਤੇ ਬਬਲੂ ਨੂੰ ਅੱਜ ਮੋਹਾਲੀ ਤੋਂ ਕਾਬੂ ਕੀਤਾ ਹੈ।