Site icon TheUnmute.com

ਡਿਪੋਰਟ ਭਾਰਤੀਆਂ ਦੇ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਟਰੈਵਲ ਏਜੰਟਾਂ ਵਿਰੁੱਧ 8 FIR ਦਰਜ

Punjab Police

ਚੰਡੀਗੜ੍ਹ, 11 ਜਨਵਰੀ 2025: ਪੰਜਾਬ ਪੁਲਿਸ (Punjab Police) ਦੁਆਰਾ ਬਣਾਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਸਰਗਰਮ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ (immigration consultants) ‘ਤੇ ਨਕੇਲ ਕਸੀ ਜਾ ਸਕੇ |

ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸੰਬੰਧਿਤ ਹੈ ਜਿਨ੍ਹਾਂ ਨੂੰ ਸੰਯੁਕਤ ਰਾਜ ਅਮਰੀਕਾ ਤੋਂ ਡਿਪੋਰਟ ਕੀਤਾ ਸੀ ਅਤੇ ਉਹ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਸਨ। ਪੰਜਾਬ ਪੁਲਿਸ ਨੇ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਬਿਆਨ ਦਰਜ ਕੀਤੇ ਹਨ ਜਿਨ੍ਹਾਂ ਨੇ ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਉਨ੍ਹਾਂ ਨਾਲ ਧੋਖਾਧੜੀ ਕੀਤੀ |

ਪੰਜਾਬ ਪੁਲਿਸ ਨੇ ਡਿਪੋਰਟ ਕੀਤੇ ਵਿਅਕਤੀਆਂ ਦੇ ਬਿਆਨਾਂ ਦੇ ਆਧਾਰ ‘ਤੇ ਕੁੱਲ 8 ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ‘ਚੋਂ ਦੋ ਐਫਆਈਆਰ ਜ਼ਿਲ੍ਹਾ ਪੁਲਿਸ ਕੋਲ ਦਰਜ ਕੀਤੀਆਂ ਹਨ ਅਤੇ ਛੇ ਐਫਆਈਆਰ ਪੰਜਾਬ ਪੁਲਿਸ ਦੇ ਐਨਆਰਆਈ ਮਾਮਲਿਆਂ ਦੇ ਵਿੰਗ ਕੋਲ ਦਰਜ ਕੀਤੀਆਂ ਹਨ।

ਪੰਜਾਬ ਪੁਲਿਸ (Punjab Police) ਮੁਤਾਬਕ ਏਡੀਜੀਪੀ (ਐਨਆਰਆਈ ਮਾਮਲੇ) ਪ੍ਰਵੀਨ ਸਿਨਹਾ ਦੀ ਅਗਵਾਈ ਹੇਠ ਐਸਆਈਟੀ ‘ਚ ਏਡੀਜੀਪੀ (ਅੰਦਰੂਨੀ ਸੁਰੱਖਿਆ) ਸ਼ਿਵੇ ਕੁਮਾਰ ਵਰਮਾ, ਆਈਜੀਪੀ (ਪ੍ਰੋਵਿਜ਼ਨਿੰਗ) ਡਾ. ਐਸ. ਬੂਪਤੀ ਅਤੇ ਡੀਆਈਜੀ (ਬਾਰਡਰ ਰੇਂਜ) ਸਤਿੰਦਰ ਸਿੰਘ ਸ਼ਾਮਲ ਹਨ |

ਇਹ ਐਸਆਈਟੀ ਜਾਂਚ ਦੀ ਨੇੜਿਓਂ ਨਿਗਰਾਨੀ ਕਰ ਰਹੀ ਹੈ ਅਤੇ ਤਾਂ ਜੋ ਤੱਥਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਸਾਰੀ ਕਾਰਵਾਈ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਨਿੱਜੀ ਤੌਰ ‘ਤੇ ਵਾਪਸ ਆਉਣ ਵਾਲਿਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਨਿਆਂ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ, ਵੱਖ-ਵੱਖ ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ਦੇ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਐਸਆਈਟੀ ਨਾਲ ਤਾਲਮੇਲ ਕਰਕੇ ਕੰਮ ਕਰ ਰਹੇ ਹਨ ਤਾਂ ਜੋ ਇਨ੍ਹਾਂ ਧੋਖੇਬਾਜ਼ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾ ਸਕੇ।

ਇਸ ਦੇ ਨਾਲ ਹੀ ਵੱਖ-ਵੱਖ ਜਿਲਿਆਂ ਅਤੇ ਕਮਿਸ਼ਨਰੇਟਾਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਐਸ.ਆਈ.ਟੀ. ਨਾਲ ਤਾਲਮੇਲ ਕਰਕੇ ਅਣਥੱਕ ਮਿਹਨਤ ਕਰ ਰਹੇ ਹਨ ਤਾਂ ਜੋ ਇਨਾਂ ਧੋਖੇਬਾਜ਼ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨ ਅਤੇ ਟਰੈਵਲ ਏਜੰਟਾਂ ਦੁਆਰਾ ਪੰਜਾਬ ਦੇ ਨੌਜਵਾਨਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਐਸਆਈਟੀ ਗੈਰ-ਕਾਨੂੰਨੀ ਮਨੁੱਖੀ ਤਸਕਰੀ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਜਵਾਬਦੇਹੀ ਅਤੇ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪੰਜਾਬ ਪੁਲਿਸ ਨੇ ਜਨਤਾ ਨੂੰ ਚੌਕਸ ਰਹਿਣ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਜਾਂ ਇਸ ਤਰ੍ਹਾਂ ਦੇ ਕਿਸੇ ਵੀ ਹੋਰ ਧੋਖਾਧੜੀ ਦੀ ਰਿਪੋਰਟ ਅਧਿਕਾਰੀਆਂ ਨੂੰ ਕਰਨ ਦੀ ਅਪੀਲ ਕੀਤੀ। ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਧੋਖੇਬਾਜ਼ ਟਰੈਵਲ ਏਜੰਟਾਂ ‘ਤੇ ਕਾਰਵਾਈ ਕਰਨ ਦੇ ਆਪਣੇ ਮਿਸ਼ਨ ਵਿੱਚ ਇਮਾਨਦਾਰੀ ਨਾਲ ਲੱਗੀ ਹੋਈ ਹੈ।

Read More: Punjab Police: ਗੈਂਗਸਟਰ ਮਾਡਿਊਲ ਦੇ ਗ੍ਰਿਫਤਾਰ ਮੁਲਜ਼ਮਾਂ ਬਾਰੇ ਪੰਜਾਬ ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ

Exit mobile version