ਪੰਜਾਬ ਪੁਲਿਸ

ਪੰਜਾਬ ਪੁਲਿਸ ਟੀਮਾਂ ਨੇ 210 ਵਿਅਕਤੀਆਂ ਖਿਲਾਫ਼ ਕੀਤੀ ਇਹਤਿਆਤੀ ਕਾਰਵਾਈ

ਲਖਨਊ, 18 ਸਤੰਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਪੰਜਾਬ ਪੁਲਿਸ ਮੁਤਾਬਕ, 241ਵੇਂ ਦਿਨ ਪੁਲਿਸ ਟੀਮਾਂ ਨੇ 291 ਵਿਅਕਤੀਆਂ ਨੂੰ 22 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 71,813 ਹੋ ਗਈ ਹੈ।

ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅਪੀਲ ਕੀਤੀ ਹੈ ਕਿ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਤੌਰ ’ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 566ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 71 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 10.3 ਕਿਲੋ ਹੈਰੋਇਨ, 3628 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਪੰਜਾਬ ਪੁਲਿਸ ਮੁਤਾਬਕ, ਇਸ ਦੇ ਨਾਲ ਹੀ ਸਿਰਫ਼ 566 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78,030 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਲਈ ਪਠਾਨਕੋਟ ਪਹੁੰਚੇ ਨਿਤਿਨ ਨਵੀਨ

ਵਿਦੇਸ਼

Scroll to Top