Punjab Police

ਗੈਂਗਸਟਰਾਂ ਤੇ ਨਸ਼ਾ ਤਸਕਰਾਂ ‘ਤੇ ਸਖ਼ਤ ਪੰਜਾਬ ਪੁਲਿਸ, ਕਈ ਜ਼ਿਲ੍ਹਿਆਂ ‘ਚ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅੱਜ ਸੂਬੇ ਵਿੱਚ ਭਰ ਵਿੱਚ ਗੈਂਗਸਟਰਵਾਦ ਅਤੇ ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ (Punjab Police) ਦੀਆਂ ਟੀਮਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੰਜਾਬ ਪੁਲਿਸ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਖੁਦ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ‘ਚ ਜਾ ਕੇ ਤਲਾਸ਼ੀ ਲੈ ਰਹੇ ਹਨ | ਇਸ ਦੇ ਨਾਲ ਹੀ ਪੁਲਿਸ ਵਲੋਂ ਸ਼ੱਕੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ।

ਇਸਦੇ ਤਹਿਤ ਅੱਜ ਜਲੰਧਰ ਦੀ ਕਾਜ਼ੀ ਮੰਡੀ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਜਾਣਕਾਰੀ ਅਨੁਸਾਰ ਪੂਰੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰਾ ਪਾ ਲਿਆ ਗਿਆ ਹੈ। ਇਸ ਦੌਰਾਨ 300 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਨਾਲ ਡੀ.ਸੀ.ਪੀ. ਜਸਕਰਨ ਸਿੰਘ ਤੇਜਾ, ਪੁਲਿਸ ਕਮਿਸ਼ਨਰ ਏ.ਸੀ.ਪੀ. ਸੀ.ਆਈ.ਏ ਸਟਾਫ, ਏ.ਸੀ.ਪੀ. ਸੈਂਟਰਲ ਸਮੇਤ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓ. ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਇਸਦੇ ਨਾਲ ਪੰਜਾਬ ਦੇ ਚੰਡੀਗੜ੍ਹ, ਜੀਰਕਪੁਰ, ਮੋਹਾਲੀ ਦੇ ਇਲਾਕਿਆਂ ਵਿੱਚ ਕਿਰਾਏ ‘ਤੇ ਰਹਿ ਰਹੇ ਲੋਕਾਂ ਦੇ ਪਛਾਣ ਪੱਤਰ ਚੈੱਕ ਕੀਤੇ ਗਏ ਹਨ |

Scroll to Top