July 2, 2024 6:45 pm
High Court

ਜੇਲ੍ਹਾਂ ਦੀ ਸੁਰੱਖਿਆ ਨਾਲ ਸਬੰਧਤ ਮਾਮਲੇ ‘ਚ ਪੰਜਾਬ ਪੁਲਿਸ ਹਾਈਕੋਰਟ ‘ਚ ਪੇਸ਼ ਕਰੇਗੀ ਪ੍ਰਗਤੀ ਰਿਪੋਰਟ

ਚੰਡੀਗੜ੍ਹ, 7 ਫਰਵਰੀ 2024: ਪੰਜਾਬ ਦੀਆਂ ਜੇਲ੍ਹਾਂ (Punjab jails) ਦੀ ਸੁਰੱਖਿਆ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਚੁੱਕੇ ਗਏ ਕਦਮਾਂ ਦੀ ਪ੍ਰਗਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਪੁਲਿਸ ਅਦਾਲਤ ਨੂੰ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਦੇਵੇਗੀ।

ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ (Punjab jails) ਦੀ ਸੁਰੱਖਿਆ ਵਧਾਉਣ ਲਈ ਕਈ ਕਦਮ ਚੁੱਕੇ ਗਏ ਹਨ। ਬਠਿੰਡਾ, ਅੰਮ੍ਰਿਤਸਰ, ਕਪੂਰਥਲਾ, ਨਾਭਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਫੁੱਲ ਬਾਡੀ ਸਕੈਨਰ ਲਗਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮਹੀਨੇ ਟੈਂਡਰ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਇਸ ਤੋਂ ਬਾਅਦ ਸਕੈਨਰ ਲਗਾਉਣ ਦੀ ਪ੍ਰਕਿਰਿਆ 5 ਮਹੀਨਿਆਂ ‘ਚ ਹੋਵੇਗੀ।

ਪਿਛਲੀ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਨੂੰ ਕਿਹਾ ਸੀ ਕਿ ਕੈਦੀਆਂ ਲਈ ਜੇਲ੍ਹਾਂ ਵਿੱਚ ਵਾਧੂ ਬੈਰਕਾਂ ਬਣਾਈਆਂ ਜਾਣਗੀਆਂ। ਇਹ ਕੰਮ ਕਰੀਬ ਡੇਢ ਸਾਲ ਵਿੱਚ ਪੂਰਾ ਹੋ ਜਾਵੇਗਾ। ਜਦੋਂ ਕਿ ਅਤਿ-ਆਧੁਨਿਕ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਬੰਧ 3 ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਇਸ ਤੋਂ ਬਾਅਦ ਹਾਈਕੋਰਟ ਨੇ ਪ੍ਰਗਤੀ ਰਿਪੋਰਟ ਤਲਬ ਕੀਤੀ ਸੀ। ਜਦੋਂ ਕਿ ਹਾਈਕੋਰਟ ਨੇ ਐਸਆਈਟੀ ਨੂੰ ਲਾਰੈਂਸ ਦੀ ਇੰਟਰਵਿਊ ਨਾਲ ਸਬੰਧਤ ਮਾਮਲੇ ਦੀ ਰਿਪੋਰਟ ਤਿੰਨ ਮਹੀਨਿਆਂ ਵਿੱਚ ਸੌਂਪਣ ਦੇ ਹੁਕਮ ਦਿੱਤੇ ਸਨ।