ਨਸ਼ਾ ਤਸਕਰੀ

ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ ਕਾਰਵਾਈ, 132 ਜਣੇ ਨਸ਼ਾ ਤਸਕਰੀ ‘ਚ ਗ੍ਰਿਫਤਾਰ

ਚੰਡੀਗੜ੍ਹ, 20 ਜੂਨ 2025: ਪੰਜਾਬ ਪੁਲਿਸ (Punjab Police) ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਈ ਕਰਦਿਆਂ ਵੀਰਵਾਰ ਨੂੰ 110ਵੇਂ ਦਿਨ 132 ਜਣਿਆਂ ਨੂੰ ਨਸ਼ਾ ਤਸਕਰੀ ‘ਚ ਗ੍ਰਿਫਤਾਰ ਕੀਤਾ ਗਿਆ ਹੈ | ਪੁਲਿਸ ਨੇ ਇਨ੍ਹਾਂ ਕੋਲੋਂ 87,540 ਰੁਪਏ ਦੀ 1.08 ਕਿਲੋ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਹੁਣ ਤੱਕ ਗ੍ਰਿਫਤਾਰ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 18,236 ਪਹੁੰਚ ਗਈ ਹੈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ।

ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ (Punjab Police) ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ 544 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਪੰਜਾਬ ਭਰ ‘ਚ 100 ਐਫ.ਆਈ.ਆਰ ਦਰਜ ਕੀਤੀਆਂ । ਉਨ੍ਹਾਂ ਦੱਸਿਆ ਕਿ ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ‘ਚੋਂ ਨਸ਼ਾਖੋਰੀ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) – ਲਾਗੂ ਕੀਤੀ ਹੈ ਪੰਜਾਬ ਪੁਲਿਸ ਨੇ 67 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: Punjab Police: ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖਾਸਤ

Scroll to Top