Patiala

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਪਟਿਆਲਾ ‘ਚ ਲਗਭਗ 600 ਲੀਟਰ ਮੀਥੇਨੌਲ ਜ਼ਬਤ

ਅੰਮ੍ਰਿਤਸਰ, 13 ਮਈ 2025: ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਭਗ 16 ਜਣਿਆਂ ਦੀ ਮੌਤ ਤੋਂ ਬਾਅਦ ਪੰਜਾਬ ਪੁਲਿਸ ਐਕਸ਼ਨ ਮੋਡ ‘ਚ ਹੈ। ਪੁਲਿਸ ਨੇ ਪਟਿਆਲਾ (Patiala) ‘ਚ ਲਗਭਗ 600 ਲੀਟਰ ਮੀਥੇਨੌਲ ਜ਼ਬਤ ਕੀਤਾ ਹੈ, ਜੋ ਕਿ ਇੱਕ ਟਰੱਕ ‘ਚ ਦਿੱਲੀ ਤੋਂ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਜਾ ਰਿਹਾ ਸੀ | ਜਾਣਕਾਰੀ ਮੁਤਾਬਕ ਇਸਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾਣੀ ਸੀ। ਇਹ ਦਾਅਵਾ ਪੰਜਾਬ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਸਾਹਮਣੇ ਆਉਂਦੇ ਹੀ ਪੰਜਾਬ ਪੁਲਿਸ ਵੱਲੋਂ ਸੰਵੇਦਨਸ਼ੀਲ ਖੇਤਰਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਸੀ। ਇਸ ਦੌਰਾਨ, ਪਟਿਆਲਾ ਪੁਲਿਸ ਨੇ ਇਹ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਪਹੁੰਚੇ ਸੀਐਮ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਾਡੀਆਂ ਟੀਮਾਂ ਅੰਮ੍ਰਿਤਸਰ ਮਾਮਲੇ ਦੀ ਡੂੰਘਾਈ ਨਾਲ ਜਾਂਚ ‘ਚ ਲੱਗੀਆਂ ਹੋਈਆਂ ਹਨ। ਪੁਲਿਸ ਟੀਮਾਂ ਵੀ ਦਿੱਲੀ ਲਈ ਰਵਾਨਾ ਹੋ ਗਈਆਂ ਹਨ। ਅਜਿਹੀ ਸਥਿਤੀ ‘ਚ ਮੰਨਿਆ ਜਾ ਰਿਹਾ ਹੈ ਕਿ ਪੁਲਿਸ ਵੱਡੀ ਕਾਰਵਾਈ ਕਰੇਗੀ।

ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਸ਼ਾਮ 5 ਵਜੇ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਹ ਕਾਨਫਰੰਸ ਬਨੂੜ ਖੇਤਰ ‘ਚ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਇਸ ਬਾਰੇ ਜਾਣਕਾਰੀ ਦੇਣਗੇ। ਦੂਜੇ ਪਾਸੇ, ਉਨ੍ਹਾਂ ਸਾਰੇ ਇਲਾਕਿਆਂ ‘ਚ ਜਿੱਥੇ ਨਕਲੀ ਸ਼ਰਾਬ ਬਣਾਉਣ ਦੇ ਮਾਮਲੇ ਸਾਹਮਣੇ ਆਏ ਹਨ, ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Read More: ਮਜੀਠਾ: ਜਹਿਰੀਲੀ ਸ਼ਰਾਬ ਨੇ ਤਿੰਨ ਪਿੰਡਾਂ ਦੇ ਉਜਾੜੇ ਘਰ, SHO, DSP ਮੁਅੱਤਲ

Scroll to Top