Punjab: ਪੰਜਾਬ ਪੁਲਿਸ ਵੱਲੋਂ ਐਨਕਾਊਂਟਰ, ਨਾਜਾਇਜ਼ ਹਥਿਆਰ ‘ਤੇ ਨਕਦੀ ਬਰਾਮਦ

ਜਲੰਧਰ 15 ਸਤੰਬਰ 2024 : ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ। ਕਰਾਸ ਫਾਇਰਿੰਗ ਦੌਰਾਨ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਅਤੇ ਨਕਦੀ ਬਰਾਮਦ ਕੀਤੀ ਗਈ ਹੈ।

ਦੱਸਿਆ ਗਿਆ ਹੈ ਕਿ ਪੁਲਿਸ ਨੇ ਉਕਤ ਮੁਲਜ਼ਮਾਂ ਦੇ ਤਿੰਨ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 5 ਹੋ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇੱਕ ਵਿਦੇਸ਼ੀ ਹੈਂਡਲਰ ਸਮੇਤ ਚਾਰ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਉਨ੍ਹਾਂ ‘ਤੇ ਸਮੂਹ ਲਈ ਵਿੱਤੀ ਲੈਣ-ਦੇਣ ਦੀ ਸਹੂਲਤ ਦੇਣ ਦਾ ਸ਼ੱਕ ਹੈ।

 

Scroll to Top