Harbhajan Singh ETO

Punjab PWD Projects: ਬਿਜਲੀ ਮੰਤਰੀ ਹਰਭਜਨ ਸਿੰਘ ਨੇ ਚੱਲ ਰਹੇ ਪ੍ਰੋਜੈਕਟਾਂ ਸੰਬੰਧੀ ਸੱਦੀ ਉੱਚ-ਪੱਧਰੀ ਬੈਠਕ

ਚੰਡੀਗੜ੍ਹ, 20 ਜਨਵਰੀ 2025: Punjab PWD Projects: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ 21 ਜਨਵਰੀ, 2025 ਨੂੰ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਬੈਠਕ ਸੱਦੀ ਹੈ | ਇਸ ਬੈਠਕ ਦੌਰਾਨ ਪੰਜਾਬ ‘ਚ ਲੋਕ ਨਿਰਮਾਣ ਵਿਭਾਗ (PWD) ਵੱਲੋਂ ਕੀਤੇ ਜਾ ਰਹੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਅਤੇ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਯੋਜਨਾ ਬਣਾਉਣ ‘ਤੇ ਚਰਚਾ ਹੋਵੇਗੀ |

ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਰੇ ਮੁੱਖ ਇੰਜੀਨੀਅਰਾਂ ਅਤੇ ਸੁਪਰਡੈਂਟ ਇੰਜੀਨੀਅਰਾਂ ਨੂੰ ਬੈਠਕ ‘ਚ ਮੌਜੂਦ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੈਠਕ ਦੇ ਏਜੰਡੇ ‘ਚ ਸੂਬੇ ‘ਚ ਨਿਆਂਇਕ ਅਤੇ ਪ੍ਰਸ਼ਾਸਕੀ ਇਮਾਰਤਾਂ, ਸਕੂਲ, ਹਸਪਤਾਲ, ਮੈਡੀਕਲ ਕਾਲਜ, ਅਤੇ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਵਰਗੇ ਪ੍ਰਮੁੱਖ ਜਨਤਕ ਬੁਨਿਆਦੀ ਢਾਂਚੇ ਦੇ ਨਿਰਮਾਣ ਅਤੇ ਰੱਖ-ਰਖਾਅ ਬਾਰੇ ਵਿਸਤ੍ਰਿਤ ਚਰਚਾ ਸ਼ਾਮਲ ਹੋਵੇਗੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਕਿਹਾ ਕਿ ਇਸ ਸਮੀਖਿਆ ਬੈਠਕ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਪ੍ਰੋਜੈਕਟ ਸਹੀ ਢੰਗ ਨਾਲ ਚੱਲ ਰਹੇ ਹਨ ਅਤੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੈਠਕ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰੇਗੀ ਅਤੇ ਨਾਲ ਹੀ ਦਰਪੇਸ਼ ਚੁਣੌਤੀਆਂ ਦੇ ਹੱਲ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦਾ ਉਦੇਸ਼ ਸਾਰੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਉਨ੍ਹਾਂ ਦੀ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਬੈਠਕ ਦੌਰਾਨ ਪੰਜਾਬ ‘ਚ ਜਨਤਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਧਦੀ ਆਬਾਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬੇ ‘ਚ ਮਜ਼ਬੂਤ ਸੁਰੱਖਿਅਤ ਅਤੇ ਟਿਕਾਊ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਵਿੱਖ ਦੇ ਪ੍ਰੋਜੈਕਟਾਂ ਲਈ ਜ਼ਰੂਰੀ ਯੋਜਨਾਵਾਂ ਬਣਾ ਕੇ ਅਤੇ ਉਨ੍ਹਾਂ ਨੂੰ ਲਾਗੂ ਕਰਕੇ ਹੀ ਸੂਬੇ ਦੇ ਲੋਕ ਭਵਿੱਖ ਵਿੱਚ ਇਨ੍ਹਾਂ ਦਾ ਲਾਭ ਉਠਾ ਸਕਣਗੇ।

Read More: ਕਥਿਤ ਜਾਅਲੀ ਅੰਗਹੀਣ ਸਰਟੀਫਿਕੇਟ ਲਗਾ ਕੇ PWD ‘ਚ ਲਈ ਸਰਕਾਰੀ ਨੌਕਰੀ

Scroll to Top