Punjab Raid: ਵਿਜੀਲੈਂਸ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ RTA ਦਫ਼ਤਰਾਂ ‘ਚ ਮਾਰਿਆ ਛਾਪਾ

7 ਅਪ੍ਰੈਲ 2205: ਪੰਜਾਬ ਵਿੱਚ ਵਿਜੀਲੈਂਸ ਵਿਭਾਗ (Vigilance Department) ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕਰਦਿਆਂ ਕਈ ਜ਼ਿਲ੍ਹਿਆਂ (disticts) ਵਿੱਚ ਆਰਟੀਏ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਇਹ ਛਾਪੇਮਾਰੀ ਜਲੰਧਰ, ਪਠਾਨਕੋਟ, ਕਪੂਰਥਲਾ, ਪਟਿਆਲਾ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਆਰਟੀਏ ਦਫ਼ਤਰਾਂ ਵਿੱਚ ਕੀਤੀ ਗਈ।

ਐਸਐਸਪੀ ਵਿਜੀਲੈਂਸ ਹਰਪ੍ਰੀਤ ਸਿੰਘ (harpreet singh) ਮੰਡੇਰ ਜਲੰਧਰ ਵਿੱਚ ਕਾਰਵਾਈ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਨਾਲ ਡੀਐਸਪੀ ਨਿਰੰਜਨ ਸਿੰਘ ਵੀ ਮੌਜੂਦ ਹਨ। ਵਿਜੀਲੈਂਸ ਟੀਮਾਂ ਨੇ ਡਰਾਈਵਿੰਗ ਟਰੈਕ ਅਤੇ ਦਫਤਰਾਂ ਤੋਂ ਕਈ ਕਰਮਚਾਰੀਆਂ, ਏਜੰਟਾਂ ਅਤੇ ਸਟਾਫ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਹੈ।

ਕਾਰਵਾਈ ਦੌਰਾਨ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਦਸਤਾਵੇਜ਼ ਵੀ ਜ਼ਬਤ ਕੀਤੇ ਜਾ ਰਹੇ ਹਨ। ਡਰਾਈਵਿੰਗ ਟੈਸਟ ਦੇਣ ਆਏ ਬਿਨੈਕਾਰਾਂ ਨੂੰ ਵੀ ਉੱਥੇ ਹੀ ਰੋਕ ਦਿੱਤਾ ਗਿਆ ਹੈ। ਸਾਰੇ ਦਫਤਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ਕਪੂਰਥਲਾ ਦੀ ਆਰਟੀਏ-ਕਮ-ਐਸਡੀਐਮ ਇਰਵਿਨ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਸਾਫ਼-ਸੁਥਰਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਟੀਮ (Vigilance team) ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਫਿਲਹਾਲ ਇਸ ਰਾਜ ਵਿਆਪੀ ਕਾਰਵਾਈ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

Read More: ਵਿਜੀਲੈਂਸ ਬਿਊਰੋ ਨੇ ਡਰਿੱਲ ਅਫ਼ਸਰ ਲਈ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ

Scroll to Top