20 ਜੁਲਾਈ 2025: ਪੰਜਾਬ ਵਿੱਚ ਮੀਂਹ ਸਬੰਧੀ ਅੱਜ ਪੀਲਾ ਅਲਰਟ (yellow alert) ਜਾਰੀ ਕੀਤਾ ਗਿਆ ਹੈ। ਜੁਲਾਈ ਦੀ ਸ਼ੁਰੂਆਤ ਤੋਂ ਹੀ ਸੂਬੇ ਵਿੱਚ ਮੌਨਸੂਨ ਘੱਟਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਥੋੜ੍ਹੇ-ਥੋੜ੍ਹੇ ਮੀਂਹ ਪਏ। ਜਿਸ ਤੋਂ ਬਾਅਦ ਸੂਬੇ ਦਾ ਵੱਧ ਤੋਂ ਵੱਧ ਔਸਤ ਤਾਪਮਾਨ 2 ਡਿਗਰੀ ਵਧਿਆ ਹੈ।
ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ, ਜੋ ਕਿ 35.8 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ (amritsar) ਦੇ ਤਾਪਮਾਨ ਵਿੱਚ 2.6 ਡਿਗਰੀ ਦਾ ਵਾਧਾ ਹੋਇਆ, ਜਿਸ ਤੋਂ ਬਾਅਦ ਤਾਪਮਾਨ 34.8 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਵਿੱਚ ਤਾਪਮਾਨ 34.5 ਡਿਗਰੀ, ਪਠਾਨਕੋਟ ਵਿੱਚ 35.5 ਡਿਗਰੀ, ਬਠਿੰਡਾ ਵਿੱਚ 34.4 ਡਿਗਰੀ, ਫਰੀਦਕੋਟ ਵਿੱਚ 34 ਡਿਗਰੀ ਅਤੇ ਗੁਰਦਾਸਪੁਰ ਵਿੱਚ 35 ਡਿਗਰੀ ਰਿਹਾ। ਇਸ ਦੇ ਨਾਲ ਹੀ ਸ਼ਨੀਵਾਰ ਸ਼ਾਮ 5.30 ਵਜੇ ਤੱਕ ਫਿਰੋਜ਼ਪੁਰ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਬਾਕੀ ਪੰਜਾਬ ਖੁਸ਼ਕ ਰਿਹਾ।
Read More: ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ