Anmol Gagan Mann

ਪੰਜਾਬ ਨੂੰ ਪਹਿਲੇ ਛੇ ਮਹੀਨਿਆਂ ‘ਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ: ਅਨਮੋਲ ਗਗਨ ਮਾਨ

ਚੰਡੀਗੜ੍ਹ 14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਪਹਿਲੇ ਛੇ ਮਹੀਨਿਆਂ ਦੌਰਾਨ ਵੱਖ-ਵੱਖ ਖੇਤਰਾਂ ਵਿੱਚ 23,448 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਸ਼ਿਕਾਇਤ ਨਿਵਾਰਣ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਐਸਬੀਆਈ ਦੀ ਖੋਜ ਟੀਮ ਅਨੁਸਾਰ ਪੰਜਾਬ ਦਾ ਨਿਰਯਾਤ 2018-19 ਵਿੱਚ 1830 ਮਿਲੀਅਨ ਡਾਲਰ ਤੋਂ ਵੱਧ ਕੇ 2022 ਵਿੱਚ 7096 ਮਿਲੀਅਨ ਡਾਲਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਸੈਕਟਰ ਵਿੱਚ ਹੋਰ ਵੀ ਕਈ ਗੁਣਾ ਵਾਧਾ ਹੋਵੇਗਾ ਅਤੇ ਇਸ ਨਾਲ ਸੂਬੇ ਵਿੱਚ 1,06,000 ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ

Scroll to Top