Punjab: ਸਹਿਜ ਪਾਠ ਦੇ ਭੋਗ ਦੌਰਾਨ ਅਚਾਨਕ ਡਿੱਗੀ ਛੱਤ, ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰ ਨੂੰ ਦੇਵੇਗੀ ਮਾਲੀ ਸਹਾਇਤਾ

9 ਫਰਵਰੀ 2025: ਤਰਨਤਾਰਨ (tarntaran) ਦੇ ਪਿੰਡ ਸਭਰਾ ਵਿੱਚ ਇੱਕ ਘਰ ਵਿੱਚ ਰੱਖੇ ਸਹਿਜ ਪਾਠ ਦੇ ਭੋਗ ਦੌਰਾਨ ਅਚਾਨਕ ਛੱਤ ਡਿੱਗ ਗਈ। ਇਸ ਹਾਦਸੇ ‘ਚ 20 ਤੋਂ 22 ਲੋਕ ਮਲਬੇ ਹੇਠਾਂ ਦੱਬ ਗਏ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਦੁਖਦਾਈ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਜ਼ਖਮੀਆਂ ਦੇ ਇਲਾਜ ਲਈ ਪ੍ਰਬੰਧ ਕਰੇਗੀ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ (sarkar) ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਹਰਭਜਨ ਸਿੰਘ ਉਰਫ ਲਵਲੀ ਪੁੱਤਰ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਸਹਿਜ ਪਾਠ ਕਰਵਾਇਆ ਗਿਆ, ਜਿਸ ਵਿਚ ਕਈ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ | ਦੱਸਿਆ ਜਾ ਰਿਹਾ ਹੈ ਕਿ ਘਰ ਦੀ ਛੱਤ ‘ਤੇ ਟੈਂਟ ਲਾਇਆ ਹੋਇਆ ਸੀ ਅਤੇ ਉਥੇ ਲੋਕ ਬੈਠੇ ਸਨ। ਪਰ ਛੱਤ ਕਾਫੀ ਪੁਰਾਣੀ ਹੋਣ ਕਾਰਨ ਇਹ ਅਚਾਨਕ ਡਿੱਗ ਗਈ, ਜਿਸ ਕਾਰਨ 20-22 ਲੋਕ ਮਲਬੇ ਹੇਠਾਂ ਦੱਬ ਗਏ ਅਤੇ ਇਕ ਵਿਅਕਤੀ ਦੀ ਜਾਨ ਚਲੀ ਗਈ।

Read More: ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟ ਖ਼ਿਲਾਫ FIR, ਦਫਤਰ ਕੀਤਾ ਸੀਲ

 

Scroll to Top