28 ਸਤੰਬਰ 2024: ਸ਼ੌਂਕ ਦਾ ਕੋਈ ਮੁੱਲ ਨਹੀਂ ਆਪਣੇ ਪਿਤਾ ਸੁਖਵੰਤ ਸਿੰਘ ਜੋ ਕਿ ਹਾਕੀ ਦੇ ਹਰਿਆਣਾ ਸਟੇਟ ਖਿਡਾਰੀ ਹਨ ਉਹਨਾਂ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਅਮਰਪ੍ਰੀਤ ਸਿੰਘ ਨਾਮਕ ਨੌਜਵਾਨ ਅੰਬਾਲਾ ਤੋਂ ਰੋਜ਼ਾਨਾ 20 ਕਿਲੋਮੀਟਰ ਦੌੜਨ ਤੋਂ ਬਾਅਦ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚਿਆ ਅਤੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ|
ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਪ੍ਰੀਤ ਨੇ ਦੱਸਿਆ ਕਿ ਉਸਦਾ ਇਹ ਸ਼ੌਂਕ 2015 ਤੋਂ ਸ਼ੁਰੂ ਹੋਇਆ ਸੀ ਅਤੇ ਪਿਤਾ ਦੀ ਮੌਤ ਤੋਂ ਬਾਅਦ ਘਰ ਦਾ ਗੁਜ਼ਾਰਾ ਦਾਦਾ ਜਿਹਦੀ ਬਿਜਲੀ ਬੋਰਡ ਦੀ ਪੈਨਸ਼ਨ ਤੋਂ ਹੁੰਦਾ ਸੀ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ ਇਹ ਦੌੜ 9 ਸਤੰਬਰ ਨੂੰ ਆਪਣੇ ਪਿੰਡ ਤੋਂ ਸ਼ੁਰੂ ਕੀਤੀ ਸੀ ਜਿਸ ਵਿੱਚ ਉਹ ਰੋਜ਼ਾਨਾ 20 ਕਿਲੋਮੀਟਰ ਦੌੜ ਲਗਾਉਂਦਾ ਸੀ ਅਤੇ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਦੌੜ ਖਤਮ ਕੀਤੀ ਹੈ ਅਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ ਹੈ।
ਉਥੇ ਹੀ ਉਸਨੇ ਇਹ ਵੀ ਦੱਸਿਆ ਕਿ 20 ਕਿਲੋਮੀਟਰ ਦੀ ਦੌੜ ਲਈ ਕਰੀਬ ਡੇਢ ਤੋਂ ਦੋ ਘੰਟੇ ਦਾ ਸਮਾਂ ਲੱਗਦਾ ਸੀ। ਜਦ ਉਸਨੂੰ ਪੁੱਛਿਆ ਗਿਆ ਕਿ ਇਹ ਦੌੜ ਕਿਉਂ ਲਗਾ ਰਹੇ ਹਨ ਤਾਂ ਉਸਨੇ ਦੱਸਿਆ ਕਿ ਉਹ ਆਪਣੇ ਧਰਮ ਨੂੰ ਪ੍ਰਫੁੱਲਿਤ ਕਰਨਾ ਚਾਹੁੰਦੇ ਹਨ ਅਤੇ ਜਨਤਾ ਨੂੰ ਦੱਸਣਾ ਚਾਹੁੰਦੇ ਹਨ ਕਿ ਸਿੱਖ ਕੌਮ ਇੱਕ ਵਿਲੱਖਣ ਕੌਮ ਹੈ ਉਹਨਾਂ ਨੇ ਦੱਸਿਆ ਕਿ ਉਹ ਹਰਿਆਣਾ ਸਟੇਟ ਛੇ ਮੈਡਲ ਐਥਲੈਟਿਕਸ ਚ ਜਿੱਤ ਚੁੱਕੇ ਹਨ ਪਰ ਸਰਕਾਰ ਨੇ ਉਹਨਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਿਸ ਕਰਕੇ ਉਹ ਆਪਣਾ ਇਹ ਹੁਨਰ ਲੋਕਾਂ ਦੀ ਕਚਹਿਰੀ ਵਿੱਚ ਖੁਦ ਲੈ ਕੇ ਜਾ ਰਹੇ ਹਨ ਅਤੇ ਨੌਜਵਾਨ ਦਾ ਕਹਿਣਾ ਹੈ ਕਿ ਉਹ ਇੱਕ ਖਿਡਾਰੀ ਹੈ ਅਤੇ ਉਹ ਆਪਣੇ ਖੇਡ ਦੇ ਜ਼ਰੀਏ ਆਪਣੀ ਸਿੱਖ ਕੌਮ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਦੁਨੀਆਂ ਨੂੰ ਦੱਸ ਰਿਹਾ ਕਿ ਸਿੱਖ ਕੌਮ ਦੀਆਂ ਦੁਨੀਆਂ ਵਿੱਚ ਕੀ ਕੁਰਬਾਨੀਆਂ ਹਨ ਅਤੇ ਇਸ ਸਾਰੇ ਸਫਰ ਦੌਰਾਨ ਉਸਦਾ ਇੱਕ ਦੋਸਤ ਮੋਟਰਸਾਈਕਲ ਤੇ ਉਸ ਦੀ ਵੀਡੀਓ ਵੀ ਬਣਾਉਂਦਾ ਰਿਹਾ
(ਰਿਪੋਰਟਰ : ਮੁਕੇਸ਼ ਮਹਿਰਾ)