ਚੰਡੀਗੜ੍ਹ, 27 ਅਗਸਤ 2025: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਸੰਬੰਧੀ ਪ੍ਰਕਾਸ਼ਿਤ ਖ਼ਬਰਾਂ ਦਾ ਖੁਦ ਨੋਟਿਸ ਲਿਆ ਹੈ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਡਾਇਰੈਕਟਰ ਨੂੰ ਨਿੱਜੀ ਤੌਰ ‘ਤੇ ਤਲਬ ਕੀਤਾ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਅਖ਼ਬਾਰਾਂ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਮੋਹਾਲੀ ‘ਚ ਸਥਿਤ ਪੰਜਾਬ ਸਰਕਾਰ ਦਾ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਖੰਡਰ ਬਣਦਾ ਜਾ ਰਿਹਾ ਹੈ। ਇਸ ‘ਤੇ ਕਮਿਸ਼ਨ ਨੇ ਖੁਦ ਕਾਰਵਾਈ ਕਰਦਿਆਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੇ ਡਾਇਰੈਕਟਰ ਨੂੰ 2 ਸਤੰਬਰ 2025 ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ।
Read More: ਪੰਜਾਬ SC ਕਮਿਸ਼ਨ ਵੱਲੋਂ ਪਿੰਡ ਧਲੇਤਾ ਮਾਮਲੇ ‘ਚ ਜਲੰਧਰ ਦੇ DC ਤੋਂ ਰਿਪੋਰਟ ਤਲਬ