Punjab Scheduled Caste Commission

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ SSP ਐਸ.ਏ.ਐਸ ਨਗਰ ਤਲਬ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 02 ਅਗਸਤ 2025: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸੀਨੀਅਰ ਪੁਲਿਸ ਸੁਪਰਡੈਂਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇੱਕ ਮਾਮਲੇ ‘ਚ ਸੁਣਵਾਈ ‘ਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਅਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਇਸ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾ. ਸੰਦੀਪ ਕੌਰ, ਸਹਾਇਕ ਡਾਇਰੈਕਟਰ, ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਫੇਜ਼-4, ਮੋਹਾਲੀ (ਜ਼ਿਲ੍ਹਾ ਐਸਏਐਸ ਨਗਰ) ਨੇ 20 ਜਨਵਰੀ, 2025 ਨੂੰ ਇੱਕ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੇ ਦਫ਼ਤਰ ਮੁਖੀ ਅਸ਼ਵਨੀ ਕਾਲੀਆ ਨੇ ਉਨ੍ਹਾਂ ਵਿਰੁੱਧ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਹੈ, ਜਿਸ ਸਬੰਧੀ ਜ਼ਿਲ੍ਹਾ ਅਟਾਰਨੀ ਨੇ ਵੀ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਸੀ, ਪਰ ਪੁਲਿਸ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ।

ਬੁਲਾਰੇ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਗਸਤ, 2025 ਨੂੰ ਤੈਅ ਕੀਤੀ ਗਈ ਹੈ ਅਤੇ ਐਸਐਸਪੀ ਨੂੰ ਤੱਥਾਂ ਦੇ ਆਧਾਰ ‘ਤੇ ਪੂਰੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹੰਸ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

Read More: Patiala News: SC ਕਮਿਸ਼ਨ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੂੰ ਕੀਤਾ ਤਲਬ

Scroll to Top