ਚੰਡੀਗੜ੍ਹ, 24 ਮਈ 2023: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ (12th class) ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵਲੋਂ ਐਲਾਨ ਦਿੱਤਾ ਗਿਆ ਹੈ । ਇਸ ਵਿਚ ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ ਨੇ 100 ਫ਼ੀਸਦੀ ਨੰਬਰ ਪ੍ਰਾਪਤ ਕਰ ਪਹਿਲਾ ਸਥਾਨ ਹਾਸਲ ਕੀਤਾ ਹੈ।
ਜਦੋਂ ਕਿ ਬਠਿੰਡਾ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਨੰਬਰਾਂ ਨਾਲ ਦੂਜੇ ਸਥਾਨ ‘ਤੇ ਰਹੀ ਹੈ। ਇਸੇ ਤਰ੍ਹਾਂ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। 12ਵੀਂ ਜਮਾਤ ਦੀ ਪ੍ਰੀਖਿਆ ‘ਚ ਕੁੱਲ 2,96,709 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ‘ਚੋਂ 92 ਫ਼ੀਸਦੀ ਮਤਲਬ ਕਿ 2,74,378 ਬੱਚੇ ਪਾਸ ਹੋਏ ਹਨ।