Site icon TheUnmute.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ ਐਲਾਨੇ ਜਾਣਗੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

PSEB

ਚੰਡੀਗੜ੍ਹ, 29 ਅਪ੍ਰੈਲ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।

ਬੋਰਡ (PSEB) ਨੇ ਨਤੀਜੇ ਜਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੋਵਾਂ ਜਮਾਤਾਂ ਦਾ ਨਤੀਜਾ ਇੱਕੋ ਸਮੇਂ ਐਲਾਨਿਆ ਜਾਵੇਗਾ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਬੋਰਡ ਵੱਲੋਂ ਨਤੀਜੇ ਨਾਲ ਸਬੰਧਤ ਕੋਈ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।

Exit mobile version