Site icon TheUnmute.com

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਛੂਹਿਆਂ ਨਵੀਆਂ ਉਚਾਈਆਂ, ਜਾਣੋ ਪ੍ਰਾਪਤੀਆਂ

Punjab School

ਚੰਡੀਗੜ੍ਹ, 23 ਦਸੰਬਰ 2024: ਪੰਜਾਬ ਸਰਕਾਰ (Punjab government) ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਲ 2024 ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਨਵੀਂਆਂ ਉਚਾਈਆਂ ਨੂੰ ਛੂਹਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਹਨ। ਸਭ ਤੋਂ ਪਹਿਲਾਂ, ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ ਆਫ ਸਿੰਗਾਪੁਰ ਇੰਟਰਨੈਸ਼ਨਲ ਵਿਖੇ 200 ਤੋਂ ਵੱਧ ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿਖਲਾਈ ਦਿੱਤੀ ਹੈ।

ਇਸ ਤਰ੍ਹਾਂ ਆਈਆਈਐਮ ਅਹਿਮਦਾਬਾਦ ਦੇ ਲੀਡਰਸ਼ਿਪ, ਸਕੂਲ ਪ੍ਰਬੰਧਨ ਅਤੇ ਸਿੱਖਿਆ ਵਿਭਾਗਾਂ ‘ਚ 150 ਹੈੱਡ ਮਾਸਟਰਾਂ ਨੂੰ ਏਆਈ ਅਤੇ ਭਾਈਵਾਲ ਸ਼ਮੂਲੀਅਤ ਆਦਿ ਵਿਸ਼ਿਆ ‘ਚ ਸਿਖਲਾਈ ਦਿੱਤੀ ਗਈ। ਸਿਖਲਾਈ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਇਮਰੀ ਸਿੱਖਿਆ ਨੂੰ ਮਜਬੂਤ ਕਰਨ ਲਈ ਬੀ.ਪੀ.ਈ.ਓ., ਸੀ.ਐੱਚ.ਟੀ., ਐੱਚ.ਟੀ. ਅਤੇ ਈ.ਟੀ.ਟੀ. ਦੇ 72 ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ (ਫਿਨਲੈਂਡ) ਵਿਖੇ ਵਿਸ਼ੇਸ਼ ਸਿਲਖਾਈ ਦਿਵਾਈ ਹੈ |

ਇਸਦੇ ਨਾਲ ਹੀ ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਲਗਭਗ 82 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਰਾਹੀਂ 1689 ਕੈਂਪਸ ਮੈਨੇਜਰ, 689 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ 1265 ਸੁਰੱਖਿਆ ਗਾਰਡ (652 ਸੀਨੀਅਰ ਸੈਕੰਡਰੀ ਸਕੂਲ ਅਤੇ 37 ਹਾਈ ਸਕੂਲ, ਪ੍ਰਤੀ ਸਕੂਲ-2) ਸਨ। ਇਨ੍ਹਾਂ ਨੂੰ ਪੈਸਕੋ ਰਾਹੀਂ ਵੀ ਭਰਤੀ ਕੀਤਾ ਗਿਆ। ਇਸ ਤੋਂ ਇਲਾਵਾ 8286 ਸਕੂਲਾਂ ‘ਚ ਸਫਾਈ ਕਰਮਚਾਰੀ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ‘ਚ 1734 ਚੌਕੀਦਾਰ ਭਰਤੀ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਕੂਲ ਆਫ਼ ਐਮੀਨੈਂਸ (School of Eminence)

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈਟ ਕਨੈਕਸ਼ਨਾਂ ਲਈ 29.3 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ ਅਤੇ ਕੁੱਲ 118 ਸਰਕਾਰੀ ਸਕੂਲਾਂ ਨੂੰ ਸਟੇਟ ਆਫ਼ ਆਰਟ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਤ ਕੀਤਾ ਹੈ। ਇਸ ਦੇ ਨਾਲ ਹੀ ਸਕੂਲਾਂ ‘ਚ ਪਖਾਨੇ, ਵਾਧੂ ਕਲਾਸ ਰੂਮ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਲਈ 120.43 ਕਰੋੜ ਰੁਪਏ ਮੁਹੱਈਆ ਕਰਵਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਕਲਾਸ ਰੂਮਾਂ ਅਤੇ ਲੈਬਾਰਟਰੀਆਂ ਲਈ 93.48 ਕਰੋੜ ਰੁਪਏ ਵੀ ਮੁਹੱਈਆ ਕਰਵਾਏ ਗਏ ਹਨ।

ਇਸ ਸਾਲ ਸੈਸ਼ਨ ਸ਼ੁਰੂ ਹੁੰਦੇ ਹੀ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਅਤੇ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ। ਸਾਲਾਨਾ ਇਮਤਿਹਾਨਾਂ ‘ਚ ਚੰਗੇ ਨਤੀਜੇ ਯਕੀਨੀ ਬਣਾਉਣ ਲਈ ਵਿਦਿਆਰਥੀਆਂ ਦੀ ਗ੍ਰੇਡ ਪੱਧਰ ਦੀ ਯੋਗਤਾ ਨੂੰ ਨਿਖਾਰਨ ਲਈ ਮੈਗਾ PTM, CEP, ਮਿਸ਼ਨ ਸਕਸ਼ਮ ਅਤੇ ਮਿਸ਼ਨ ਆਰੰਭ ਵਰਗੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਹੈ |

ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਦੀ ਸਹੂਲਤ ਲਈ 118 ਸਕੂਲ ਆਫ ਐਮੀਨੈਂਸ ਅਤੇ 17 ਗਰਲਜ਼ ਸੀਨੀਅਰ ਸੈਕੰਡਰੀ ਸਕੂਲਾਂ ਲਈ ਟਰਾਂਸਪੋਰਟ ਦੀ ਸਹੂਲਤ ਸ਼ੁਰੂ ਕੀਤੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਇਆ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਦੀ ਦਿਸ਼ਾ’ਚ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਹੋਰ ਸੁਧਾਰ ਕਰਨ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਤੋਂ ਸੁਝਾਅ ਲੈਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਸ਼ੁਰੂ ਕੀਤੇ ਗਏ ਹਨ।

Read More: Trident Group: ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਨੂੰ ਅੰਤਰਰਾਸ਼ਟਰੀ ਟਾਈਮ ਮੈਗਜ਼ੀਨ ‘ਚ ਮਿਲੀ ਥਾਂ

Exit mobile version