30 ਅਕਤੂਬਰ 2025: ਪੰਜਾਬ ਸਰਕਾਰ (punjab sarkar) ਨੇ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਦੱਸ ਦੇਈਏ ਕਿ ਤਾਜ਼ਾ ਜਾਣਕਾਰੀ ਅਨੁਸਾਰ ਸਕੂਲ ਦੇ ਸਮੇਂ ਵਿੱਚ ਬਦਲਾਅ 1 ਨਵੰਬਰ ਤੋਂ ਲਾਗੂ ਹੋਵੇਗਾ।
ਉਥੇ ਹੀ ਨਵੇਂ ਸਰਕਾਰੀ ਨਿਰਦੇਸ਼ਾਂ ਅਨੁਸਾਰ, ਪ੍ਰਾਇਮਰੀ ਸਕੂਲ (primary school) ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ। ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਣਗੀਆਂ। ਉਥੇ ਹੀ ਜਾਣਕਰੀ ਦੇ ਮੁਤਾਬਿਕ ਦੱਸ ਦੇਈਏ ਕਿ ਇਹ ਹੁਕਮ 20 ਫਰਵਰੀ, 2026 ਤੱਕ ਲਾਗੂ ਰਹਿਣਗੇ।




